The Khalas Tv Blog Punjab ਹਾਈਕੋਰਟ ਨੇ ਦਿੱਤੇ ਐਸਜੀਪੀਸੀ ਵੱਲੋਂ ਬਰਖਾਸਤ ਮੁਲਾਜ਼ਮਾਂ ਨੂੰ ਵਾਪਸ ਬਹਾਲ ਕਰਨ ਦੇ ਹੁਕਮ
Punjab

ਹਾਈਕੋਰਟ ਨੇ ਦਿੱਤੇ ਐਸਜੀਪੀਸੀ ਵੱਲੋਂ ਬਰਖਾਸਤ ਮੁਲਾਜ਼ਮਾਂ ਨੂੰ ਵਾਪਸ ਬਹਾਲ ਕਰਨ ਦੇ ਹੁਕਮ

‘ਦ ਖਾਲਸ ਬਿਉਰੋ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 328 ਸਰੂਪਾਂ ਦੇ ਮਾਮਲੇ ਵਿੱਚ ਐਸਜੀਪੀਸੀ ਨੂੰ ਉਹਨਾਂ 3 ਮੁਲਾਜ਼ਮਾਂ ਨੂੰ ਵਾਪਸ ਨੌਕਰੀ ਤੇ ਰੱਖਣ ਲਈ ਆਦੇਸ਼ ਦਿੱਤੇ ਹਨ, ਜਿਹਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਕਮੇਟੀ ਨੇ ਬਰਖਾਸਤ ਕਰ ਦਿੱਤਾ ਸੀ ।ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੇ ਦੋ ਸਾਲ ਪਹਿਲਾਂ 2020 ਵਿੱਚ ਕੀਤੀ ਗਈ ਜਾਂਚ ਤੋਂ ਇਹ ਪਤਾ ਲਗਾ ਸੀ ਕਿਸ਼੍ਰੋਮਣੀ ਕਮੇਟੀ ਦੇ ਰਿਕਾਰਡ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਗਾਇਬ ਹਨ। ਜਿਸ ਤੋਂ ਬਾਅਦ ਇਸ ਮਾਮਲੇ ਸਬੰਧੀ 21 ਅਗਸਤ 2020 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੇ ਇਸ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਵਾਲੇ ਸਾਰੇ ਮੁਲਾਜ਼ਮਾਂ ਖ਼ਿਲਾਫ਼ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਸਨ ।

ਹਰਕਤ ਵਿੱਚ ਆਈ ਸ਼੍ਰੋਮਣੀ ਕਮੇਟੀ ਨੇ 27 ਅਗਸਤ 2020 ਨੂੰ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਕਰ ਕੇ ਮੁਲਾਜ਼ਮ ਗੁਰਬਚਨ ਸਿੰਘ, ਬਾਜ਼ ਸਿੰਘ ਅਤੇ ਦਲਬੀਰ ਸਿੰਘ ਨੂੰ ਬਰਖਾਸਤ ਕਰ ਦਿੱਤਾ ਸੀ । ਇਹਨਾਂ ਨੇ ਸ਼੍ਰੋਮਣੀ ਕਮੇਟੀ ਦੇ ਫੈਸਲੇ ਵਿਰੁੱਧ ਸਤੰਬਰ 2020 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਪਟੀਸ਼ਨ ਦਾਇਰ ਕੀਤੀ ਸੀ।

ਇਸੇ ਪਟੀਸ਼ਨ ‘ਤੇ ਸੁਣਵਾਈ ਹੋਈ ਕਰਦੇ ਹੋਏ ਹਾਈਕੋਰਟ ਨੇ 22 ਮਾਰਚ ਨੂੰ ਹੁਕਮ ਦਿੰਦੇ ਹੋਏ ਕਿਹਾ ਕਿ ਪ੍ਰਭਾਵਿਤ ਕਰਮਚਾਰੀਆਂ ਦਾ ਪੱਖ ਜਾਣੇ ਬਿਨਾਂ ਉਨ੍ਹਾਂ ਨੂੰ ਨੌਕਰੀ ਤੋਂ ਬਰਖਾਸਤ ਕਰਨਾ ਗਲਤ ਹੈ।ਇਸ ਤੋਂ ਬਾਅਦ ਮਾਮਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਉਨ੍ਹਾਂ ਦੇ ਨਿੱਜੀ ਸਹਾਇਕ ਸਤਬੀਰ ਸਿੰਘ ਧਾਮੀ ਕੋਲ ਪਹੁੰਚ ਗਿਆ ਹੈ ।ਅਦਾਲਤ ਦੇ ਹੁਕਮਾਂ ਦੀ ਸਮੀਖਿਆ ਕਰਨ ਅਤੇ ਕਾਨੂੰਨੀ ਰਾਏ ਲੈਣ ਲਈ ਹੁਕਮਾਂ ਦੀ ਕਾਪੀ ਸ਼੍ਰੋਮਣੀ ਕਮੇਟੀ ਨੇ ਆਪਣੇ ਕਾਨੂੰਨੀ ਵਿਭਾਗ ਨੂੰ ਭੇਜ ਦਿੱਤੀ ਹੈ।

Exit mobile version