‘ ਦ ਖ਼ਾਲਸ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ਉੱਤੇ ਲਗਾਈ ਗਈ ਰੋਕ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਦਿੱਤੇ ਜਾ ਰਹੇ ਨਿਯੁਕਤੀ ਪੱਤਰਾਂ ਦਾ ਸਖਤ ਨੋਟਿਸ ਲਿਆ ਹੈ। ਅਦਾਲਤ ਨੇ ਨੋਟਿਸ ਜਾਰੀ ਕਰਕੇ ਦੋਵਾਂ ਅਧਿਕਾਰੀਆਂ ਖਿਲਾਫ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਹਾਈਕੋਰਟ ਨੇ ਪੰਜਾਬ ਦੇ ਸਰਕਾਰੀ ਕਾਲਜਾਂ ਦੇ ਸਹਾਇਕ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਉੱਤੇ ਰੋਕ ਲਗਾਈ ਸੀ।
ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਖਿਲਾਫ ਹਾਈਕੋਰਟ ਵਿੱਚ ਦਾਖਲ ਪਟੀਸ਼ਨ ਉੱਤੇ ਹਾਈਕੋਰਟ ਨੇ 3 ਦਸੰਬਰ ਨੂੰ ਇਸ ਭਰਤੀ ਪ੍ਰਕਿਰਿਆ ਉੱਤੇ ਰੋਕ ਲਗਾਉਂਦਿਆਂ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਹਾਈਕੋਰਟ ਦੀ ਰੋਕ ਦੇ ਬਾਅਦ ਵੀ ਨਿਯੁਕਤੀ ਪ੍ਰਕਿਰਿਆ ਜਾਰੀ ਹੈ ਅਤੇ ਨਿਯੁਕਤੀ ਪੱਤਰ ਜਾਰੀ ਕਰਕੇ ਪੋਸਟਿੰਗ ਕੀਤੀ ਜਾ ਰਹੀ ਹੈ।