India Punjab

ਇੰਟਰਨੈੱਟ ਸੇਵਾਵਾਂ ਮੁਅੱਤਲ ਮਾਮਲੇ ‘ਚ ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਮੰਗਿਆ ਜਵਾਬ

‘ਦ ਖ਼ਾਲਸ ਬਿਊਰੋ :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਹਰਿਆਣਾ ਸਰਕਾਰ ਤੋਂ 8 ਫਰਵਰੀ ਤੱਕ ਜਵਾਬ ਮੰਗਿਆ ਹੈ।

ਵਕੀਲ ਆਰ.ਐੱਸ. ਬੈਂਸ ਨੇ ਹਾਈਕੋਰਟ ਵਿੱਚ ਇਹ ਪਟੀਸ਼ਨ ਦਾਖਿਲ ਕੀਤੀ ਹੈ। ਪਟੀਸ਼ਨ ਵਿੱਚ ਬੈਂਸ ਨੇ ਵਕੀਲਾਂ ਦੀ ਪਰੇਸ਼ਾਨੀ ਦਾ ਹਵਾਲਾ ਦਿੱਤਾ ਹੈ। ਹਰਿਆਣਾ ਦੇ ਦੋ ਜ਼ਿਲ੍ਹਿਆਂ ਵਿੱਚ ਹਾਲੇ ਵੀ ਇੰਟਰਨੈੱਟ ਸੇਵਾ ਬੰਦ ਹੋਈ ਹੈ।