The Khalas Tv Blog India ਹਾਈ ਕੋਰਟ ਵੱਲੋਂ ਵਿਧਾਇਕ ਗਿਆਸਪੁਰਾ ਦੀ ਜਵਾਬ ਤਲਬੀ
India Punjab

ਹਾਈ ਕੋਰਟ ਵੱਲੋਂ ਵਿਧਾਇਕ ਗਿਆਸਪੁਰਾ ਦੀ ਜਵਾਬ ਤਲਬੀ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਇੰਸਪੈਕਟਰ ਕਰਨੈਲ ਸਿੰਘ ਨੇ ਪਾਇਲ ਪੁਲਿਸ ਵੱਲੋਂ ਗਿਆਸਪੁਰਾ ਖਿਲਾਫ ਦਰਜ ਮਾਮਲੇ ਵਿੱਚ ਕਾਰਵਾਈ ਨਾ ਹੋਣ ਦੇ ਮਾਮਲੇ ਨੂੰ ਲੈ ਕੇ ਨੇ ਹਾਈਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਸੀ । ਵਿਧਾਇਕ ਗਿਆਸਪੁਰਾ ਉੱਪਰ ਪੁਲਿਸ ਤੇ ਹ ਮਲਾ ਕਰਨ ਅਤੇ ਕੋਰੋਨਾ ਦੇ ਨਿਯਮਾਂ ਦੀ ਹਦਾਇਤਾਂ ਦੀ ਉਲੰਘਣ ਕਰਨ ਦਾ ਮਾਮਲਾ ਦਰਜ ਹੋਇਆ ਸੀ।ਹਾਈਕੋਰਟ ਵਿੱਚ ਇਸ ਮਾਮਲੇ ਦੀ ਅਗਲੀ ਸੁਣਵਾਈ ਤਿੰਨ ਅਗਸਤ ਨੂੰ ਹੋਵੇਗੀ।

ਇਹ ਮਾਮਲਾ ਉਦੋਂ ਦਾ ਹੈ ਜਦੋਂ ਗਿਆਸਪੁਰਾ ਲੋਕ ਇੰਨਸਾਫ ਪਾਰਟੀ ਦਾ ਹਿੱਸਾ ਸਨ ਅਤੇ ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਪਾਇਲ ਥਾਣੇ ਅੰਦਰ ਧਰ ਨਾ ਦਿੱਤਾ ਸੀ। ਇਸ ਦੌਰਾਨ ਉਹਨਾਂ ਦੀ ਪੁਲਿਸ ਵਾਲਿਆਂ ਨਾਲ ਹੱਥੋ ਪਾਈ ਵੀ ਹੋਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦੇ ਖਿਲਾਫ ਪੁਲਿਸ ਵਾਲਿਆਂ ਤੇ ਹ ਮਲਾ ਕਰਨ ਅਤੇ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਉਣ ਲਈ ਮਾਮਲਾ ਦਰਜ ਕੀਤਾ ਸੀ।

ਦੂਜੇ ਪਾਸੇ ਆਪ ਆਦਮੀ ਪਾਰਟੀ ਦੇ ਵਿਧਾਇਕ ਨੇ ਕਿਹਾ ਕਿ ਉਨ੍ਹਾਂ ਨੂੰ ਇੰਸਪੈਕਟਰ ਵੱਲੋਂ ਜਾਨੋ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਇਸ ਮਾਮਲੇ ‘ਚ ਕੇਸ ਚੱਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇੰਸਪੈਕਟਰ ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਡਰਾਮਾ ਕਰ ਰਿਹਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਨ੍ਹਾਂ ਦਾ ਇੱਕ ਗੈਂਗ ਹੈ ਜੋ ਨ ਸ਼ੇ ਦੀ ਤਸ ਕਰੀ ਵੀ ਕਰਦਾ ਹੈ। ਉਨ੍ਹਾਂ ਨੇ ਕਿਹਾ ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਾ ਕਿ ਮੈਨੂੰ ਇਨਸਾਫ਼ ਦਵਾਇਆ ਜਾਵੇ।

Exit mobile version