The Khalas Tv Blog India ਹਾਈ ਕੋਰਟ ਨੇ ਦਿੱਲੀ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਕਮੇਟੀ ਨੂੰ ਪਾਈ ਝਾੜ
India

ਹਾਈ ਕੋਰਟ ਨੇ ਦਿੱਲੀ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਕਮੇਟੀ ਨੂੰ ਪਾਈ ਝਾੜ

‘ਦ ਖ਼ਾਲਸ ਬਿਊਰੋ : ਸਿੱਖ ਮਹਿਲਾ ਨੂੰ ਕੜਾ ਪਾ ਕੇ ਪ੍ਰੀਖਿਆ ‘ਚ ਬੈਠਣ ਤੋਂ ਰੋਕਣ ਦੇ ਮਾਮਲੇ ‘ਚ ਦਿੱਲੀ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਕਮੇਟੀ ਨੂੰ ਦਿੱਲੀ ਹਾਈ ਕੋਰਟ ਨੇ ਫਟਕਾਰ ਲਗਾਈ ਹੈ। ਹਾਈਕੋਰਟ ਨੇ ਘਟਨਾ ਨੂੰ ਮੰਦਭਾਗਾ ਦੱਸਿਆ ਹੈ ਤੇ ਕਿਹਾ ਹੈ ਕਿ ਪਟੀਸ਼ਨਕਰਤਾ ਨੂੰ ਪ੍ਰੀਖਿਆ ‘ਚ ਬੈਠਣ ਤੋਂ ਗਲਤ ਤਰੀਕੇ ਨਾਲ ਰੋਕਿਆ ਗਿਆ। ਕੋਰਟ ਨੇ ਇਹ ਵੀ ਕਿਹਾ ਹੈ ਕਿ ਉਮੀਦਵਾਰਾਂ ਨੂੰ 48 ਘੰਟੇ ਪਹਿਲਾਂ ਸਮੇਂ ‘ਤੇ ਜਾਣਕਾਰੀ ਨਹੀਂ ਦਿੱਤੀ ਗਈ ਹੈ ਤੇ ਉਸ ਦੀ ਕਾਰਵਾਈ ਵੀ ਟਿਕਾਊ ਨਹੀਂ ਹੈ।

ਉਧਰ ਦਿੱਲੀ ਸੁਬਾਰਡੀਨੇਟ ਸਲੈਕਸ਼ਨ ਸਰਵਿਸਿਜ਼ ਸਿਲੈਕਸ਼ਨ ਕਮੇਟੀ ਨੇ ਇਹ ਦਾਅਵਾ ਕੀਤਾ ਹੈ ਕਿ ਉਸਨੇ ਕੜਾ ਜਾਂ ਕਿਰਪਾਨ ਵਾਲੇ ਉਮੀਦਵਾਰਾਂ ਨੂੰ 1 ਘੰਟਾ ਪਹਿਲਾਂ ਪ੍ਰੀਖਿਆ ਕੇਂਦਰ ‘ਚ ਪਹੁੰਚਣ ਸਬੰਧੀ ਜਾਣਕਾਰੀ ਦਿੱਤੀ ਸੀ ਪਰ ਪਟੀਸ਼ਨਕਰਤਾ ਨੇ ਇਸ ਗੱਲ ਦਾ ਸਖ਼ਤ ਖੰਡਨ ਕਰਦੇ ਹੋਏ ਕਿਹਾ ਹੈ ਕਿ ਅਜਿਹਾ ਨੋਟਿਸ ਕਮੇਟੀ ਨੇ ਪ੍ਰੀਖਿਆ ਦੇ ਦੋ ਦਿਨ ਬਾਅਦ ਜਾਰੀ ਕੀਤਾ ਹੈ। ਪਟੀਸ਼ਨਕਰਤਾ ਲੜਕੀ ਨੇ ਦਿੱਲੀ ਹਾਈ ਕੋਰਟ ਵਿੱਚ ਇਹ ਮੰਗ ਰੱਖੀ ਹੈ ਕਿ ਉਸ ਨੂੰ ਪ੍ਰੀਖਿਆ ਵਿੱਚ ਦੋਬਾਰਾ ਬੈਠਣ ਦਾ ਮੌਕਾ ਦਿੱਤਾ ਜਾਵੇ।ਹਾਈ ਕੋਰਟ ਨੇ ਇਸ ਸਬੰਧ ਵਿੱਚ ਦਿੱਲੀ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਕਮੇਟੀ ਤੋਂ ਜੁਆਬ ਮੰਗਿਆ ਹੈ।

Exit mobile version