ਬਿਉਰੋ ਰਿਪੋਰਟ – ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ (KHADOOR SAHIB) ਅਤੇ ਸਾਥੀਆਂ ’ਤੇ ਦੂਜੀ ਵਾਰ NSA ਲਗਾਉਣ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ (PUNJAB & HARYANA HIGH COURT) ਨੇ ਸਾਰਾ ਰਿਕਾਰਡ ਤਲਬ (RECORD) ਕਰ ਲਿਆ ਹੈ। ਅਦਾਲਤ ਨੇ ਕੇਂਦਰ ਅਤੇ ਪੰਜਾਬ ਸਰਕਾਰ ਕੋਲੋ ਜਵਾਬ ਮੰਗਿਆ ਹੈ ਕਿ ਆਖ਼ਰ ਕਿਸ ਅਧਾਰ ’ਤੇ ਮੁੜ ਤੋਂ ਕੌਮੀ ਸੁਰੱਖਿਆ ਕਾਨੂੰਨ ਲਗਾਇਆ ਗਿਆ ਹੈ। ਇਸ ਮਾਮਲੇ ਦੀ ਸੁਣਵਾਈ ਹੁਣ 3 ਅਕਤੂਬਰ ਨੂੰ ਹੋਵੇਗੀ।
ਪਿਛਲੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਹਲਫ਼ਨਾਮਾ ਦਾਇਰ ਕਰਕੇ ਕਿਹਾ ਸੀ ਕਿ ਸੂਬਾ ਸਰਕਾਰ ਨੇ ਜਿਹੜੀ ਰਿਪੋਰਟ ਉਨ੍ਹਾਂ ਨੂੰ ਭੇਜੀ ਸੀ ਉਸ ਤੋਂ ਅਸੀਂ ਸੰਤੁਸ਼ਟ ਸੀ ਇਸੇ ਲਈ NSA ਵਧਾਉਣ ਦਾ ਫੈਸਲਾ ਲਿਆ ਗਿਆ। ਰਿਪੋਰਟ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਅਸਾਮ ਦੀ ਡਿਬੜੂਗੜ੍ਹ ਜੇਲ੍ਹ, ਜਿੱਥੇ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਨਾਲ ਬੰਦ ਹਨ, ਉਨ੍ਹਾਂ ਦੇ ਬੈਰਕ ਤੋਂ ਕੁਝ ਅਜਿਹਾ ਸਮਾਨ ਮਿਲਿਆ ਸੀ ਜੋ ਦੇਸ਼ ਦੀ ਸੁਰੱਖਿਆ ਨੂੰ ਖ਼ਤਰਾ ਹੈ। ਪਰ ਹੁਣ ਅਦਾਲਤ ਨੇ ਇਸ ਦੇ ਪੂਰੇ ਸਬੂਤ ਮੰਗ ਲਏ ਹਨ।
ਇਸੇ ਸਾਲ 4 ਜੂਨ ਨੂੰ ਲੋਕ ਸਭਾ ਚੋਣ ਨਤੀਜਿਆਂ ਤੋਂ ਇੱਕ ਦਿਨ ਪਹਿਲਾਂ ਹੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀ NSA ਵਧਾਈ ਗਈ। ਜਿਸ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ।