The Khalas Tv Blog Punjab ਸਾਬਕਾ ਡੀਜੀਪੀ ਸੁਮੇਧ ਸੈਣੀ ਵਿਰੁੱਧ ਅਪਰਾਧਿਕ ਮਾਮਲੇ ਤੇ ਹਾਈਕੋਰਟ ਕਰੇਗੀ ਸੁਣਵਾਈ
Punjab

ਸਾਬਕਾ ਡੀਜੀਪੀ ਸੁਮੇਧ ਸੈਣੀ ਵਿਰੁੱਧ ਅਪਰਾਧਿਕ ਮਾਮਲੇ ਤੇ ਹਾਈਕੋਰਟ ਕਰੇਗੀ ਸੁਣਵਾਈ

‘ਦ ਖ਼ਾਲਸ ਬਿਊਰੋ :ਪੰਜਾਬ-ਹਰਿਆਣਾ ਹਾਈਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰਨ ਦਾ ਫ਼ੈਸਲਾ ਲਿਆ ਹੈ,ਜਿਸ ਬਾਰੇ ਉਸ ਨੂੰ ਪਹਿਲਾਂ ਰਾਹਤ ਦਿੱਤੀ ਗਈ ਸੀ। ਸੁਪਰੀਮ ਕੋਰਟ ਵੱਲੋਂ ਇਸ ਮਾਮਲੇ ਵਿੱਚ ਦਖਲ ਦਿਤੇ ਜਾਣ ਮਗਰੋਂ ਹਾਈ ਕੋਰਟ ਨੇ ਇਹ ਫ਼ੈਸਲਾ ਲਿਆ ਹੈ।ਸਰਕਾਰੀ ਵਕੀਲ ਦੀ ਦਲੀਲ ਮਗਰੋਂ ਹਾਈ ਕੋਰਟ ਹੁਣ 24 ਤਰੀਕ ਨੂੰ ਇਸ ਮਾਮਲੇ ਦੀ ਸੁਣਵਾਈ ਕਰੇਗੀ।ਸੈਣੀ ਨੇ ਪਿਛਲੇ ਸਾਲ ਅਦਾਲਤ ਵਿੱਚ ਇਹ ਪਟੀਸ਼ਨ ਪਾਈ ਸੀ ਕਿ ਇਸ ਨੂੰ ਇਹਨਾਂ ਕੇਸਾਂ ਵਿੱਚ ਸਾਜਿਸ਼ ਦੇ ਤਹਿਤ ਫਸਾਇਆ ਜਾ ਰਿਹਾ ਹੈ ਤੇ ਇਹ ਸਭ ਸਰਕਾਰ ਵੱਲੋਂ ਚੋਣਾਂ ਦਾ ਲਾਹਾ ਲੈਣ ਲਈ ਕੀਤਾ ਗਿਆ ਹੈ।ਜਿਸ ਤੇ ਅਦਾਲਤ ਨੇ ਉਸ ਦੀ ਗ੍ਰਿਫ਼ਤਾਰੀ ਤੇ ਰੋਕ ਲਗਾ ਦਿੱਤੀ ਸੀ।

Exit mobile version