India

ਹਾਈਕੋਰਟ ਨੇ ਡੇਰਾ ਸਾਧ ਦਾ ਫੈਸਲਾ ਰੱਖਿਆ ਸੁਰੱਖਿਅਤ

‘ਦ ਖ਼ਾਲਸ ਬਿਊਰੋ : ਬਲਾਤ ਕਾਰੀ ਅਤੇ ਕਾ ਤਲ ਡੇਰਾ ਮੁੱਖੀ ਰਾਮ ਰਹੀਮ ਦਾ ਫਰਲੋ ਦੇ ਮਾ ਮਲੇ  ਵਿੱਚ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈ ਕੋਰਟ ਨੇ ਇਸ ਮਾ ਮਲੇ ਨੂੰ ਰਾਮ ਰਹੀਮ ਦਾ ਅਗਲੀ ਸੁਣਵਾਈ ਤੱਕ ਸੁਰੱਖਿਅਤ ਰੱਖ ਲਿਆ ਹੈ। ਦੱਸ ਦਈਏ ਕਿ ਪੰਜਾਬ ਹਰਿਆਣਾ ਅਦਾ ਲਤ ਨੇ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਦਿੱਤੀ ਸੀ,  ਜਿਸ ਨੂੰ ਖਾਰਜ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਸ਼੍ਰੋਮਣੀ ਅਕਾਲੀ ਦਲ ਸੁਤੰਤਰ ਦੇ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਨੇ ਦਾਖ਼ਲ ਕੀਤੀ ਹੈ, ਜਿਸ ‘ਤੇ ਅੱਜ ਸੁਣਵਾਈ ਹੋਈ। ਰਾਮ ਰਹੀਮ ਨੂੰ ਸਰਕਾਰ ਨੇ 27 ਫਰਵਰੀ ਤੱਕ ਦੀ ਫਰਲੋ ਦਿੱਤੀ ਹੈ। ਪਰਮਜੀਤ ਸਹੋਲੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਫਰਲੋ ਦੇਣ ‘ਤੇ ਸਵਾਲ ਉਠਾਏ ਗਏ ਸਨ।