‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਵਿੱਚ ਔਰਤ ਸਰਪੰਚਾਂ ਦੇ ਕੰਮਕਾਜ ਵਿੱਚ ਮਰਦਾਂ ਦੇ ਦਖਲ ਦੇਣ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖਤ ਟਿੱਪਣੀ ਕੀਤੀ ਹੈ। ਹਾਈਕੋਰਟ ਨੇ ਪੰਚਾਇਤੀ ਵਿਭਾਗ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਔਰਤ ਸਰਪੰਚਾਂ ਦੀ ਥਾਂ ਉਨ੍ਹਾਂ ਦਾ ਕੋਈ ਰਿਸ਼ਤੇਦਾਰ ਮਰਦ ਕੰਮ ਕਾਜ ਨਾ ਸੰਭਾਲੇ। ਹਾਈਕੋਰਟ ਨੇ ਇਹ ਨਿਰਦੇਸ਼ ਭਵਾਨੀ ਨਾਲ ਜੁੜੇ ਇੱਕ ਕੇਸ ਵਿੱਚ ਦਿੱਤੇ ਹਨ, ਜਿੱਥੇ ਇੱਕ ਔਰਤ ਸਰਪੰਚ ਦੀ ਥਾਂ ਉਸਦੇ ਸਹੁਰੇ ਨੂੰ ਪੰਚਾਇਤ ਦਾ ਕੰਮ ਸੰਭਾਲਣ ਦੀ ਇਜਾਜ਼ਤ ਦਿੱਤੀ ਗਈ ਹੈ। ਹਾਈਕੋਰਟ ਨੇ ਭਵਾਨੀ ਦੇ ਡੀਸੀ ਨੂੰ ਫਿਟਕਾਰ ਪਾਉਂਦਿਆਂ ਕਿਹਾ ਕਿ ਉਹ ਔਰਤਾਂ ਦੇ ਸਸ਼ਕਤੀਕਰਨ ਨੂੰ ਲਾਗੂ ਕਰਨ ਵਿੱਚ ਨਾਕਾਮ ਸਾਬਿਤ ਹੋਏ ਹਨ। ਉਨ੍ਹਾਂ ਨੇ ਹਰਿਆਣਾ ਦੇ ਡਿਪਟੀ ਕਮਿਸ਼ਨਰਾਂ ਨੂੰ ਪਿੰਡਾਂ ਵਿੱਚੋਂ ਇਸ ਰਵਾਇਤ ਨੂੰ ਖਤਮ ਕਰਨ ਦੇ ਨਿਰਦੇਸ਼ ਦਿੱਤੇ ਹਨ।
