ਬਿਉਰੋ ਰਿਪੋਰਟ – ਸੁਪਰੀਮ ਕੋਰਟ ਵੱਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਦੀ ਬੈਠਕ ਰੱਦ ਹੋ ਗਈ ਹੈ। ਦੱਸ ਦੇਈਏ ਕਿ ਕਿਸਾਨਾਂ ਦੇ ਮਸਲਿਆਂ ਤੇ ਅੱਜ ਪੰਚਕੂਲਾ ਦੇ ਵਿਚ ਹਾਈ ਪਾਵਰ ਕਮੇਟੀ ਦੀ ਬੈਠਕ ਹੋਣੀ ਸੀ ਜਿਸ ਦੇ ਲਈ ਕਿਸਾਨਾਂ ਨੂੰ ਸੱਦਾ ਭੇਜਿਆ ਗਿਆ ਸੀ ਪਰ ਸਯੁੰਕਤ ਕਿਸਾਨ ਮੋਰਚੇ ਵੱਲੋਂ ਇਸ ਬੈਠਕ ‘ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਸ਼ੰਭੂ ਤੇ ਖਨੌਰੀ ਬਾਰਡਰਾਂ ਤੇ ਮੋਰਚਾ ਲਗਾਈ ਬੈਠੇ ਕਿਸਾਨਾਂ ਵੱਲੋਂ ਵੀ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ ਕਿਉਂਕਿ ਕਿਸਾਨਾਂ ਨੇ ਕਿਹਾ ਸੀ ਕਿ ਅਸੀਂ ਸਿੱਧੇ ਕੇਂਦਰ ਨਾਲ ਹੀ ਗੱਲਬਾਤ ਕਰਾਂਗੇ ਕਮੇਟੀ ਨਾਲ ਨਹੀਂ, ਜਿਸ ਦੇ ਮੱਦੇਨਜ਼ਰ ਹਾਈ ਪਾਵਰ ਕਮੇਟੀ ਦੀ ਬੈਠਕ ਰੱਦ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ – ਵਿਦੇਸ਼ ਜਾਣ ਵਾਲਿਆਂ ਨੂੰ ਸਰਕਾਰ ਨੂੰ ਦੇਣਾ ਹੋਵੇਗਾ ਨਿੱਜੀ ਡੇਟਾ