Punjab

ਹਾਈ ਪਾਵਰ ਕਮੇਟੀ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ

ਬਿਉਰੋ ਰਿਪੋਰਟ – ਸੁਪਰੀਮ ਕੋਰਟ ਵੱਲੋਂ ਬਣਾਈ ਹਾਈ ਪਾਵਰ ਕਮੇਟੀ ਵੱਲੋਂ ਅੱਜ ਖਨੌਰੀ ਬਾਰਡਰ ‘ਤੇ ਪੁੱਜ ਕੇ ਮਰਨ ਵਰਤ ‘ਤੇ ਬੈਠੇ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨਾਲ ਗੱਲਬਾਤ ਕੀਤੀ ਹੈ। ਮੀਟਿੰਗ ਤੋਂ ਬਾਅਦ ਹਾਈ ਪਾਵਰ ਕਮੇਟੀ ਦੇ ਚੇਅਰਮੈਨ ਜਸਟਿਸ ਨਵਾਬ ਸਿੰਘ ਨੇ ਕਿਹਾ ਕਿ ਉਹ ਜਗਜੀਤ ਸਿੰਘ ਡੱਲੇਵਾਲ ਦੀ ਚੰਗੀ ਸਿਹਤ ਦੀ ਕਾਮਨਾ ਕਰਦੇ ਹਨ।  ਕਮੇਟੀ ਨੇ ਇਸ ਮੌਕੇ ਕਿਸਾਨਾਂ ਨੂੰ ਰਿਪੋਰਟ ਬਾਰੇ ਦੱਸਣ ਤੋਂ ਇਨਕਾਰ ਕਰ ਦਿੱਤਾ।  ਉਨ੍ਹਾਂ ਦੱਸਿਆ ਕਿ ਡੱਲੇਵਾਲ ਨੇ ਕਿਹਾ ਕਿ ਮੇਰੇ ਲਈ ਕਿਸਾਨੀ ਪਹਿਲਾਂ ਹੈ ਬਾਕੀ ਸਭ ਕੁਝ ਬਾਅਦ ਵਿਚ ਹੈ। ਜਸਟਿਸ ਨਵਾਬ ਸਿੰਘ ਨੇ ਕਿਹਾ ਕਿ ਅਸੀਂ ਡੱਲੇਵਾਲ ਨੂੰ ਮੈਡੀਕਲ ਟਰੀਟਮੈਂਟ ਲੈਣ ਦੀ ਬੇਨਤੀ ਕੀਤੀ ਹੈ, ਅਸੀਂ ਸਿਰਫ ਤੇ ਸਿਰਫ ਇਹ ਚਾਹੁੰਦੇ ਹਨ ਕਿ ਡੱਲੇਵਾਲ ਠੀਕ ਰਹਿਣ ਅਤੇ ਸਾਨੂੰ ਡੱਲੇਵਾਲ ਜਦੋਂ ਵੀ ਬੁਲਾਉਣ ਅਸੀਂ ਹਾਜ਼ਰ ਹੋਵਾਗੇ। ਅਸੀਂ ਇਹ ਕਹਿਣ ਨਹੀਂ ਆਏ ਕਿ ਇਸ ਅੰਦੋਲਨ ਨੂੰ ਖਤਮ ਕਰ ਦਿੱਤਾ ਜਾਵੇ ਬਸ ਅਸੀਂ ਡੱਲੇਵਾਲ ਦੀ ਸਿਹਤ ਚੰਗੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਡੱਲੇਵਾਲ ਨੁੰ ਮਨਾਉਣ ਦੀ ਕੋਸ਼ਿਸ਼ ਕੀਤੀ ਹੈ, ਇਸ ਦੇ ਨਾਲ ਹੀ ਅਸੀਂ ਕਿਹਾ ਕਿ ਜੇਕਰ ਉਹ ਮਰਨ ਵਰਤ ਜਾਰੀ ਵੀ ਰੱਖਣਾ ਚਾਹੁੰਦੇ ਹਨ ਤਾਂ ਮੈਡੀਕਲ ਟਰੀਟਮੈਂਟ ਜ਼ਰੂਰ ਲੈ ਲੈਣ। ਕਮੇਟੀ ਨੇ ਕਿਹਾ ਕਿ ਅਸੀਂ ਸਾਰੀ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪਾਗੇ।  ਸੁਪਰੀਮ ਕੋਰਟ ਕੇਂਦਰ ਸਰਕਾਰ ਨੂੰ ਐਮਐਸਪੀ ਲੀਗਲ ਗਾਰੰਟੀ ਕਾਨੂੰਨ ਬਾਰੇ ਕਿਉਂ ਨਹੀਂ ਕਹਿੰਦੀ  ਇਸ ‘ਤੇ ਜਸਟਿਸ ਨਵਾਬ ਸਿੰਘ ਨੇ ਕਿਹਾ ਕਿ ਇਹ ਸਾਡਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ  ਅਸੀਂ ਪਿਛਲੇ 4 ਮਹੀਨਿਆਂ ਤੋਂ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਪਰ ਹੁਣ ਤੱਕ ਅਸੀਂ ਸ਼ੁਰੂਆਤੀ ਮੁੱਦੇ ਅਦਾਲਤ ਦੇ ਸਾਹਮਣੇ ਰੱਖੇ ਸਨ। ਅਜੇ ਤੱਕ ਰਿਪੋਰਟ ਦਰਜ ਨਹੀਂ ਕੀਤੀ ਗਈ ਹੈ। ਅਸੀਂ ਜਲਦੀ ਹੀ ਰਿਪੋਰਟ ਸੌਂਪ ਦੇਵਾਂਗੇ। ਰਿਪੋਰਟ ਵੱਖ-ਵੱਖ ਪੜਾਵਾਂ ਵਿੱਚ ਹੋਵੇਗੀ। ਇਸ ਮੁੱਦੇ ‘ਤੇ ਨਵੀਂ ਮੀਟਿੰਗ ਹੋਵੇਗੀ।

ਇਹ ਵੀ ਪੜ੍ਹੋ –  ਫਿਲਮ ਐਮਰਜੈਂਸੀ ਦਾ ਨਵਾਂ ਟਰੇਲਰ ਹੋਇਆ ਰਿਲੀਜ਼, ਇਸ ਦਿਨ ਹੋਵੇਗੀ ਰਿਲੀਜ਼