India

ਇਸਲਾਮ ਵਿੱਚ ਹਿਜਾਬ ਪਹਿਨਣਾ ਲਾਜ਼ਮੀ ਨਹੀਂ, ਕਰਨਾਟਕਾ ਹਾਈਕੋਰਟ

‘ਦ ਖ਼ਾਲਸ ਬਿਊਰੋ : ਕਰਨਾਟਕ ਹਾਈ ਕੋਰਟ ਨੇ ਵਿਦਿਅਕ ਅਦਾਰਿਆਂ ਵਿੱਚ ਹਿਜਾਬ ਪਹਿਨਣ ਨੂੰ ਲੈ ਕੇ ਇੱਕ ਅਹਿਮ ਮਾ ਮਲੇ ਵਿੱਚ ਆਪਣਾ ਫੈਸਲਾ ਸੁਣਾਉਂਦੇ ਹੋਏ ਵਿਦਿਆਰਥਣਾਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਇਸਲਾਮ ਵਿੱਚ ਹਿਜਾਬ ਪਹਿਨਣਾ ਲਾਜ਼ਮੀ ਨਹੀਂ ਹੈ। ਕਰਨਾਟਕ ਦੇ ਉਡੁਪੀ ਵਿੱਚ ਇੱਕ ਕਾਲਜ ਵਿੱਚ ਹਿਜਾਬ ਪਹਿਨਣ ਤੋਂ ਰੋਕਣ ਲਈ ਛੇ ਵਿਦਿਆਰਥਣਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਹਿਜਾਬ ਪਹਿਨਣਾ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ। ਇਸ ਲਈ ਉਹਨਾਂ ਨੂੰ ਰੋਕਿਆ ਨਹੀਂ ਜਾ ਸਕਦਾ। ਹਾਈ ਕੋਰਟ ਨੇ ਇਸ ਦੌਰਾਨ ਕਿਹਾ ਹੈ ਕਿ ਵਿਦਿਆਰਥੀ ਸਕੂਲੀ ਵਰਦੀਆਂ ਪਾਉਣ ਤੋਂ ਇਨਕਾਰ ਨਹੀਂ ਕਰ ਸਕਦੇ।

ਇਹ ਮਾਮਲਾ ਉਦੋਂ ਸ਼ੁਰੂ ਹੋਇਆ ਸੀ ਜਦੋਂ ਉਡੁਪੀ ਦੇ ਇੱਕ ਪ੍ਰੀ-ਯੂਨੀਵਰਸਿਟੀ ਸਰਕਾਰੀ ਕਾਲਜ ਦੀਆਂ ਅੱਧੀ ਦਰਜਨ ਵਿਦਿਆਰਥਣਾਂ ਨੇ ਹਿਜਾਬ ਉਤਾਰਨ ਤੋਂ ਇਨਕਾਰ ਕਰ ਦਿੱਤਾ। ਦੂਜੇ ਸਾਲ ਦੀਆਂ ਇਨ੍ਹਾਂ ਵਿਦਿਆਰਥਣਾਂ ਨੇ ਹਿਜਾਬ ਲਾਹ ਕੇ ਕਲਾਸ ਵਿੱਚ ਬੈਠਣ ਦੀਆਂ ਅਪੀਲਾਂ ਮੰਨਣ ਤੋਂ ਨਾਂਹ ਕਰ ਦਿਤੀ ਸੀ। ਗੱਲ ਨਾ ਸੁਣੀ ਜਾਣ ਤੇ ਇਹ ਵਿਦਿਆਰਥਣਾਂ ਨੇ ਵਿਰੋ ਧ ਕਰਨਾ ਸ਼ੁਰੂ ਕਰ ਦਿੱਤਾ। ਮਾਮਲਾ ਉਦੋਂ ਵਧਿਆ ਜਦੋਂ ਕਾਲਜ ਵਿੱਚ ਕੁੜੀਆਂ ਦੇ ਹਿਜਾਬ ਦੇ ਜਵਾਬ ਵਿੱਚ ਕੁਝ ਵਿਦਿਆਰਥਣਾਂ ਭਗਵੇਂ ਸ਼ਾਲ ਪਹਿਨ ਕੇ ਆਈਆਂ।ਮਾਮਲਾ ਜ਼ੋਰ ਫੜਦਾ ਗਿਆ
ਅਤੇ ਇਸ ਮਾਮਲੇ ਵਿੱਚ ਸਿਆਸੀ ਦੱਖਲਅੰਦਾਜ਼ੀ ਵੀ ਸ਼ੁਰੂ ਹੋ ਗਈ।