‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਦੇ ਵਧ ਰਹੇ ਮਾਮਲਿਆਂ ਦੇ ਹਿਮਾਚਲ ਸਰਕਾਰ ਨੇ ਕੋਰੋਨਾ ਕਰਫਿਊ ਦਾ ਐਲਾਨ ਕਰ ਦਿੱਤਾ ਹੈ। ਸੂਬੇ ‘ਚ 16 ਮਈ ਤੱਕ ਸਖਤ ਲਗਾ ਦਿੱਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ…
- ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਅਦਾਰੇ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ।
- ਸੂਬੇ ਵਿੱਚ ਬੀਤੀ ਰਾਤ ਤੋਂ ਨਵੀਆਂ ਪਾਬੰਦੀਆਂ ਲਾਗੂ ਕੀਤੀਆਂ ਜਾਣਗੀਆਂ।
- ਧਾਰਾ 144 ਪੂਰੇ ਰਾਜ ਵਿੱਚ ਲਾਗੂ ਹੋਵੇਗੀ।
- ਪੰਜ ਤੋਂ ਵੱਧ ਲੋਕ ਇੱਕ ਥਾਂ ਇਕੱਠੇ ਨਹੀਂ ਹੋ ਸਕਣਗੇ।
- ਜ਼ਰੂਰੀ ਸੇਵਾਵਾਂ ਚਲਦੀਆਂ ਰਹਿਣਗੀਆਂ।
- ਸਰਕਾਰੀ ਨਿੱਜੀ ਆਵਾਜਾਈ 50% ਦੇ ਨਾਲ ਜਾਰੀ ਰਹੇਗੀ।
- ਸਾਰੇ ਦਫਤਰ ਕੱਲ੍ਹ ਤੋਂ 16 ਮਈ ਤੱਕ ਬੰਦ ਰਹਿਣਗੇ।
- ਸਾਰੇ ਕਰਮਚਾਰੀ ਘਰੋਂ ਕੰਮ ਕਰਨਗੇ।
- ਰੇਲ ਸੇਵਾਵਾਂ ਜ਼ਰੂਰੀ ਸੇਵਾਵਾਂ ਲਈ ਚੱਲਣਗੀਆਂ।
- ਸੂਬੇ ‘ਚ ਆਉਣ ਵਾਲਿਆਂ ਨੂੰ 72 ਘੰਟਿਆਂ ਦੀ ਆਰਟੀਪੀਸੀਆਰ ਦੀ ਰਿਪੋਰਟ ਦਿਖਾਉਣੀ ਲਾਜ਼ਮੀ ਹੋਵੇਗੀ।