The Khalas Tv Blog India ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਹੋਏ ਇਕਾਂਤਵਾਸ, ਦਫ਼ਤਰ ਦੇ ਅਧਿਕਾਰੀ ਦੀ ਰਿਪੋਰਟ ਆਈ ਪਾਜ਼ਿਟਿਵ
India

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਹੋਏ ਇਕਾਂਤਵਾਸ, ਦਫ਼ਤਰ ਦੇ ਅਧਿਕਾਰੀ ਦੀ ਰਿਪੋਰਟ ਆਈ ਪਾਜ਼ਿਟਿਵ

‘ਦ ਖ਼ਾਲਸ ਬਿਊਰੋ :- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਦੇ ਆਪਣੇ ਦਫ਼ਤਰ ਦੇ ਇੱਕ ਅਧਿਕਾਰੀ ਡਿਪਟੀ ਸੈਕਟਰੀ ਦਾ ਕੋਰੋਨਾਵਾਇਰਸ ਦਾ ਟੈਸਟ ਪਾਜ਼ਿਟਿਵ ਆਉਣ ਮਗਰੋਂ ਉਹ ਇਕਾਂਤਵਾਸ ਹੋ ਰਹੇ ਹਨ।

ਜੈ ਰਾਮ ਠਾਕੁਰ ਨੇ ਆਪਣਾ ਦਫ਼ਤਰ ਛੱਡਣ ਤੋਂ ਪਹਿਲਾਂ ਮੀਡੀਆਂ ਨੂੰ ਦੱਸਿਆ ਕਿ ਕੋਰੋਨਾਵਾਇਰਸ ਦੇ ਨਿਯਮਾਂ ਅਨੁਸਾਰ, ਮੈਂ ਆਪਣੇ ਆਪ ਨੂੰ ਵੱਖ ਕਰਨ ਜਾ ਰਿਹਾ ਹਾਂ। ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਦਾ ਕੋਰੋਨਾ ਟੈਸਟ ਕਰ ਲਿਆ ਗਿਆ ਹੈ।

ਠਾਕੁਰ ਨੇ ਕਿਹਾ ਕਿ ਡਿਪਟੀ ਸੈਕਟਰੀ ਦੇ ਸੰਪਰਕ ‘ਚ ਆਏ ਅਧਿਕਾਰੀਆਂ ਦੇ ਨਮੂਨੇ ਪ੍ਰੋਟੋਕੋਲ ਅਨੁਸਾਰ ਟੈਸਟ ਕਰਨ ਲਈ ਇਕੱਤਰ ਕੀਤੇ ਜਾ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਅਗਲੇ ਹੁਕਮਾਂ ਤੱਕ ਸਾਰੀਆਂ ਨਿਯੁਕਤੀਆਂ ਰੱਦ ਕਰ ਦਿੱਤੀਆਂ ਹਨ।

Exit mobile version