‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਹਿਮਾਚਲ ਪ੍ਰਦੇਸ਼ ਦੇ ਮੰਡੀ ਹਲਕੇ ਤੋਂ ਸੰਸਦ ਮੈਂਬਰ ਰਾਮ ਸਵਰੂਪ ਸ਼ਰਮਾ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਉਨ੍ਹਾਂ ਦੀ ਲਾਸ਼ ਘਰ ‘ਚ ਲਟਕੀ ਹੋਈ ਮਿਲੀ ਹੈ। ਜਾਣਕਾਰੀ ਅਨੁਸਾਰ ਘਰ ‘ਚੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੁੰਢਲੀ ਜਾਂਚ ਵਿੱਚ ਇਹ ਮਾਮਲਾ ਖੁਦਕੁਸ਼ੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਉਹ ਕਈ ਦਿਨਾਂ ਤੋਂ ਬਿਮਾਰ ਵੀ ਸਨ।