India

ਹਿਮਾਚਲ ਸਰਕਾਰ ਨੇ ਕੇਜਰੀਵਾਲ ਦੀ ਬੇਨਤੀ ਨੂੰ ਕੀਤਾ ਸਵੀਕਾਰ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਦਿੱਲੀ ਵਿੱਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਪੀਲ ਕਰਨ ‘ਤੇ ਆਕਸੀਜਨ ਦੇਣ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਹਿਮਾਚਲ ਦੇ ਮੁੱਖਮੰਤਰੀ ਜੈਰਾਮ ਠਾਕੁਰ ਨੇ ਦਿੱਤੀ ਹੈ। ਇਕ ਟਵੀਟ ਵਿਚ ਉਨ੍ਹਾਂ ਕਿਹਾ ਹੈ ਕਿ ਦਿੱਲੀ ਦੇ ਹਾਲਾਤ ਦੇਖਦਿਆਂ ਇਹ ਫੈਸਲਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੇਜਰੀਵਾਲ ਨੇ ਕਈ ਸੂਬਿਆਂ ਨੂੰ ਆਕਸੀਜਨ ਦੇਣ ਦੀ ਬੇਨਤੀ ਕੀਤੀ ਹੈ।