India Punjab Religion

ਹਿਮਾਚਲੀ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਜਥੇਦਾਰ ਨਾਲ ਮੁਲਾਕਾਤ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਕੱਤਰੇਤ ਦਫ਼ਤਰ ਵਿਖੇ ਹਿਮਾਚਲ ਦੇ ਸਰਕਾਰੀ ਕਾਲਜ ਬੜਸਰ ਹਮੀਰਪੁਰ ਤੋਂ ਆਏ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮੁਲਾਕਾਤ ਕੀਤੀ।

ਗਿਆਨੀ ਗੜਗੱਜ ਨੇ ਦੋਵੇਂ ਸੂਬਿਆਂ ਵਿੱਚ ਆਪਸੀ ਪਿਆਰ, ਭਾਈਚਾਰਕ ਸਾਂਝ ਤੇ ਸਦਭਾਵਨਾ ਵਧਾਉਣ ਦਾ ਸੰਦੇਸ਼ ਦਿੱਤਾ ਹੈ। ਵਫ਼ਦ ਨੇ ਕਿਹਾ ਕਿ ਸਾਨੂੰ ਏਥੇ ਆਉਣ ਤੋਂ ਪਹਿਲਾਂ ਕੁਝ ਲੋਕਾਂ ਬਹੁਤ ਕਿਹਾ ਕਿ ਪੰਜਾਬ ਤੁਹਾਡੇ ਲਈ ਸੁਰੱਖਿਅਤ ਨਹੀਂ ਹੈ। ਪਰ ਅਸੀਂ ਫਿਰ ਵੀ ਆਉਣ ਦਾ ਫ਼ੈਸਲਾ ਕੀਤਾ ਅਤੇ ਹੁਣ ਸਾਨੂੰ ਪੰਜਾਬ ਦੀ ਧਰਤੀ ‘ਤੇ ਆ ਕੇ ਬਹੁਤ ਚੰਗਾ ਲੱਗ ਰਿਹਾ ਹੈ। ਇੱਥੇ ਕਿਸੇ ਵੀ ਤਰ੍ਹਾਂ ਦਾ ਕੋਈ ਡਰ ਨਹੀਂ। ਉਹਨਾਂ ਆਪਣੇ ਸੂਬੇ ਹਿਮਾਚਲ ਵਿੱਚ ਗੁਰੂ ਘਰ ਬਣਾਉਣ ਲਈ ਜ਼ਮੀਨ ਦੇਣ ਦੀ ਵੀ ਗੱਲ ਆਖੀ ਹੈ। ਸ੍ਰੀ

ਅਕਾਲ ਤਖ਼ਤ ਸਾਹਿਬ ਵੱਲੋਂ ਉਹਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਗੁਰਾਂ ਦੀ ਧਰਤੀ ਹੈ ਇੱਥੇ ਤੁਹਾਡੇ ਵੱਲ ਕੋਈ ਉਂਗਲ ਵੀ ਨਹੀਂ ਚੁੱਕ ਸਕਦਾ। ਦੋਵਾਂ ਸੂਬਿਆਂ ਦੇ ਲੋਕਾਂ ਨੂੰ ਆਪਸ ‘ਚ ਰਲ਼ ਮਿਲ ਕੇ ਰਹਿਣ ਦੀ ਅਪੀਲ ਹੈ।