ਬਿਉਰੋ ਰਿਪੋਰਟ – ਮਸ਼ਹੂਰ ਪੰਜਾਬੀ ਅਦਾਕਾਰਾ ਹਿਮਾਸ਼ੀ ਖੁਰਾਣਾ (Himashi Khurana) ਨੂੰ ਹੁਣ ਜੇਲ੍ਹ ਦੀ ਹਵਾ ਖਾਣੀ ਪਵੇਗੀ। ਹਿਮਾਸ਼ੀ ਖੁਰਾਣਾ ਦੇ ਪਿਤਾ ਕੁਲਦੀਪ ਖੁਰਾਣਾ ਨੂੰ ਫਿਲੌਰ ਦੀ ਅਦਾਲਤ (Phillaur Court) ਵੱਲੋਂ 14 ਦਿਨਾਂ ਲਈ ਜੇਲ੍ਹ ਭੇਜਿਆ ਹੈ। ਕੁਲਦੀਪ ਖੁਰਾਣਾ ਨੇ ਗੁਰਾਇਆ ਵਿਚ 5 ਮਹੀਨੇ ਪਹਿਲਾਂ ਲੋਕ ਸਭਾ ਚੋਣਾਂ ਵਿਚ ਡਿਊਟੀ ‘ਤੇ ਤਾਇਨਾਤ ਨਾਇਬ ਤਹਿਸੀਲਦਾਰ ਨਾਲ ਕੁੱਟਮਾਰ ਅਤੇ ਗਾਲੀ ਗਲੌਚ ਕੀਤੀ ਸੀ, ਜਿਸ ਤੋਂ ਬਾਅਦ ਉਸ ਵਿਰੁੱਧ ਮਾਮਲਾ ਦਰਜ ਹੋਇਆ ਸੀ। ਇਸ ਤੋਂ ਬਾਅਦ ਹਿਮਾਸ਼ੀ ਦੇ ਪਿਤਾ ਨੂੰ ਗ੍ਰਿਫਤਾਰ ਕਰ ਅਦਾਲਤ ਵਿਚ ਪੇਸ਼ ਕੀਤਾ ਸੀ, ਜਿਸ ਤੋਂ ਬਾਅਦ ਅਦਾਲਤ ਨੇ 14 ਦਿਨਾਂ ਦੀ ਸਜ਼ਾ ਸੁਣਾਈ ਹੈ।
ਦੱਸ ਦੇਈਏ ਕਿ ਨਾਇਬ ਤਹਿਸੀਲਦਾਰ ਜਗਪਾਲ ਸਿੰਘ ਨੇ 5 ਮਹੀਨੇ ਪਹਿਲਾਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਉਨ੍ਹਾਂ ਨਾਲ ਕੁੱਟਮਾਰ ਅਤੇ ਗਾਲ੍ਹਾਂ ਕੱਢਣ ਦੀ ਸਾਰੀ ਘਟਨਾ ਵੀਡੀਓ ਵਿਚ ਰਿਕਾਰਡ ਹੋਈ ਸੀ, ਜਿਸ ਦੇ ਆਧਾਰ ‘ਤੇ ਇਹ ਮਾਮਲਾ ਦਰਜ ਕੀਤਾ ਸੀ।
ਇਹ ਵੀ ਪੜ੍ਹੋ – ਰਾਜੋਆਣਾ ਦੀ ਅਪੀਲ ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ! ਸਰਕਾਰ ਨੇ ਮੰਗਿਆ ਹੋਰ ਸਮਾਂ