The Khalas Tv Blog Manoranjan ‘ਹਿੰਦ ਦੀ ਚਾਦਰ’ ਫ਼ਿਲਮ ਅੱਜ ਨਹੀਂ ਹੋਵੇਗੀ ਰਿਲੀਜ਼, SGPC ਦੇ ਇਤਰਾਜ਼ ਮਗਰੋਂ ਨਿਰਮਾਤਾ ਕੰਪਨੀ ਦਾ ਫ਼ੈਸਲਾ
Manoranjan Punjab Religion

‘ਹਿੰਦ ਦੀ ਚਾਦਰ’ ਫ਼ਿਲਮ ਅੱਜ ਨਹੀਂ ਹੋਵੇਗੀ ਰਿਲੀਜ਼, SGPC ਦੇ ਇਤਰਾਜ਼ ਮਗਰੋਂ ਨਿਰਮਾਤਾ ਕੰਪਨੀ ਦਾ ਫ਼ੈਸਲਾ

ਬਿਊਰੋ ਰਿਪੋਰਟ (ਚੰਡੀਗੜ੍ਹ, 21 ਨਵੰਬਰ 2025): ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ’ਤੇ ਬਣੀ ਐਨੀਮੇਸ਼ਨ ਫ਼ਿਲਮ ‘ਹਿੰਦ ਦੀ ਚਾਦਰ’ ਅੱਜ (21 ਨਵੰਬਰ) ਨੂੰ ਰਿਲੀਜ਼ ਨਹੀਂ ਹੋਵੇਗੀ। ਇਹ ਫ਼ਿਲਮ ਬਵੇਜਾ ਸਟੂਡੀਓਜ਼ ਵੱਲੋਂ ਤਿਆਰ ਕੀਤੀ ਗਈ ਸੀ ਅਤੇ ਇਸ ਨੂੰ ਗੁਰੂ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਮੌਕੇ ਰਿਲੀਜ਼ ਕੀਤਾ ਜਾਣਾ ਸੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਇਸ ਫ਼ਿਲਮ ‘ਤੇ ਇਤਰਾਜ਼ ਜਤਾਇਆ ਗਿਆ ਸੀ। ਇਸ ਮਾਮਲੇ ਤੋਂ ਬਾਅਦ, ਬਵੇਜਾ ਸਟੂਡੀਓਜ਼ ਅਤੇ ਉਨ੍ਹਾਂ ਦੀ ਟੀਮ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵੀ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।

ਅਕਾਲ ਤਖ਼ਤ ਨੂੰ ਲਿਖਿਆ ਪੱਤਰ:

ਬਵੇਜਾ ਸਟੂਡੀਓਜ਼ ਦੇ ਪ੍ਰਬੰਧਕਾਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਇਸ ਫ਼ਿਲਮ ਵਿੱਚਲੀਆਂ ਕਮੀਆਂ ਬਾਰੇ ਉਨ੍ਹਾਂ ਨੂੰ ਦੱਸਿਆ ਜਾਵੇ।

ਜਾਂਚ ਕਮੇਟੀ ਦੀ ਰਿਪੋਰਟ ਮਗਰੋਂ ਫੈਸਲਾ:

ਇਸ ਤੋਂ ਪਹਿਲਾਂ, ਫ਼ਿਲਮ ਜਾਂਚ ਕਮੇਟੀ ਵੱਲੋਂ ਫ਼ਿਲਮ ਦੇਖਣ ਤੋਂ ਬਾਅਦ ਆਪਣੀ ਰਿਪੋਰਟ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਗਈ ਸੀ।

  • ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸਰਦਾਰ ਕੁਲਵੰਤ ਸਿੰਘ ਮੰਨਣ ਨੇ ਫ਼ਿਲਮ ਦੇ ਨਿਰਮਾਤਾਵਾਂ ਅਤੇ ਨਿਰਦੇਸ਼ਕ ਨੂੰ ਕਿਹਾ ਸੀ ਕਿ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਫ਼ਿਲਮ ਨੂੰ ਰਿਲੀਜ਼ ਨਾ ਕੀਤਾ ਜਾਵੇ।
  • ਮੰਨਣ ਦਾ ਕਹਿਣਾ ਹੈ ਕਿ ਅਜਿਹੀਆਂ ਪੇਸ਼ਕਾਰੀਆਂ ਨਾ ਸਿਰਫ਼ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ, ਸਗੋਂ ਵਿਵਾਦ ਵੀ ਖੜ੍ਹੇ ਕਰਦੀਆਂ ਹਨ।
  • ਉਨ੍ਹਾਂ ਕਿਹਾ ਕਿ ਜਦੋਂ ਪੂਰਾ ਸਿੱਖ ਪੰਥ ਇਸ ਸਮੇਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਮਨਾ ਰਿਹਾ ਹੈ, ਉਸ ਦੌਰਾਨ ਸਿਧਾਂਤਾਂ ਤੋਂ ਹਟ ਕੇ ਅਜਿਹੀ ਐਨੀਮੇਸ਼ਨ ਫ਼ਿਲਮ ਰਿਲੀਜ਼ ਕਰਨਾ ਕਿਸੇ ਵੀ ਤਰ੍ਹਾਂ ਉਚਿਤ ਨਹੀਂ ਹੈ।
Exit mobile version