Punjab

ਲੁਧਿਆਣਾ ਪੁਲਿਸ ਕਮਿਸ਼ਨਰ ਨੇ ਹਿੰਦੂ ਆਗੂਆਂ ਨਾਲ ਕੀਤੀ ਮੀਟਿੰਗ, ਦਿੱਤੀ ਵੱਡੀ ਸਲਾਹ

ਲੁਧਿਆਣਾ ਵਿੱਚ ਚਾਰ ਦਿਨ ਪਹਿਲਾਂ ਸ਼ਿਵ ਸੈਨਾ ਆਗੂ ਸੰਦੀਪ ਥਾਪਰ ‘ਤੇ ਨਿਹੰਗਾਂ ਨੇ ਤਲਵਾਰਾਂ ਨਾਲ ਹਮਲਾ ਕੀਤਾ ਸੀ। ਜਿਸ ਤੋਂ ਬਾਅਦ ਅੱਜ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਹਿੰਦੂ ਆਗੂਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਹਿੰਦੂ ਨੇਤਾਵਾਂ ਨੂੰ ਨਫ਼ਰਤ ਭਰੇ ਭਾਸ਼ਣਾਂ ਤੋਂ ਬਚਣ ਦੀ ਸਲਾਹ ਦਿੱਤੀ ਹੈ ਅਤੇ ਜਾਣਾਕਾਰੀ ਮੁਤਾਬਕ 10 ਹਿੰਦੂ ਆਗੂਆਂ ਨੂੰ ਗੰਨਮੈਨ ਵਾਪਸ ਕਰ ਦਿੱਤੇ ਹਨ। ਇਨ੍ਹਾਂ ਆਗੂਆਂ ਕੋਲੋ ਪ੍ਰਸ਼ਾਸਨ ਨੇ ਕੁਝ ਦਿਨ ਪਹਿਲਾਂ ਗੰਨਮੈਨ ਵਾਪਸ ਲਏ ਸਨ। ਪੁਲਿਸ ਕਮਿਸ਼ਨਰ ਨੇ ਮੀਟਿੰਗ ਦੌਰਾਨ ਕਿਹਾ ਕਿ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹੋਏ ਸ਼ਹਿਰ ਦੇ ਮਾਹੌਲ ਨੂੰ ਸ਼ਾਂਤੀਪੂਰਵਕ ਬਣਾ ਕੇ ਰੱਖਿਆ ਜਾਵੇ।

ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਰਾਜੀਵ ਟੰਡਨ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ‘ਚ ਸਮੂਹ ਹਿੰਦੂ ਜਥੇਬੰਦੀਆਂ ਮਿਲ ਕੇ ਸ਼ਹਿਰ ‘ਚ ਸ਼ਕਤੀ ਮਾਰਚ ਕੱਢਣਗੀਆਂ | ਟੰਡਨ ਨੇ ਕਿਹਾ ਕਿ ਸੰਦੀਪ ਥਾਪਰ ‘ਤੇ ਹਮਲਾ ਕਰਨ ਵਾਲਿਆਂ ‘ਤੇ ਐਨ.ਐਸ.ਏ. ਲਗਾਇਆ ਜਾਣਾ ਚਾਹੀਦਾ ਹੈ। ਪੁਲਿਸ ਨੂੰ ਘਟਨਾ ਦੌਰਾਨ ਮੂਕ ਦਰਸ਼ਕ ਬਣੇ ਬੰਦੂਕਧਾਰੀ ਖ਼ਿਲਾਫ਼ ਵੀ ਕੇਸ ਦਰਜ ਕਰਨਾ ਚਾਹੀਦਾ ਹੈ।

ਟੰਡਨ ਨੇ ਕਿਹਾ ਕਿ ਉਹ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ ਪਰ ਪੁਲਿਸ ਨੂੰ ਉਨ੍ਹਾਂ ਲੋਕਾਂ ਖਿਲਾਫ ਵੀ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਜੋ ਹਮਲੇ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਧਮਕੀਆਂ ਦੇ ਰਹੇ ਹਨ ਜਾਂ ਹਮਲੇ ਦੀ ਜ਼ਿੰਮੇਵਾਰੀ ਲੈਂਦੇ ਹਨ। ਟੰਡਨ ਨੇ ਦੱਸਿਆ ਕਿ ਸੰਦੀਪ ਥਾਪਰ ਦੀ ਹਾਲਤ ‘ਚ ਹੁਣ ਸੁਧਾਰ ਹੋ ਰਿਹਾ ਹੈ। ਅੱਜ ਉਨ੍ਹਾਂ ਪੁਲਿਸ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਤੀਜੇ ਮੁਲਜ਼ਮ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।

ਇਹ ਵੀ ਪੜ੍ਹੋ –  ਸ਼ਹੀਦ ਅੰਸ਼ੁਮਨ ਦੀ ਮਾਂ ਨੇ ਰਾਹੁਲ ਨੂੰ ਕਿਹਾ ‘ਅਗਨੀਵੀਰ ਨੂੰ ਬੰਦ ਹੋਵੇ’