The Khalas Tv Blog Punjab ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨਾਲ ਹਿੰਦੂ ਸੰਗਠਨਾਂ ਨੇ ਕੀਤੀ ਮੁਲਾਕਾਤ, ਕੀਤੀ ਇਹ ਮੰਗ
Punjab

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨਾਲ ਹਿੰਦੂ ਸੰਗਠਨਾਂ ਨੇ ਕੀਤੀ ਮੁਲਾਕਾਤ, ਕੀਤੀ ਇਹ ਮੰਗ

ਬੀਤੇ ਕੁਝ ਦਿਨ ਪਹਿਲਾਂ ਸ਼ਿਵ ਸੈਨਾ ਦੇ ਆਗੂ ਸੰਦੀਪ ਥਾਪਰ ‘ਤੇ ਹੋਏ ਹਮਲੇ ਤੋਂ ਬਾਅਦ ਹਿੰਦੂ ਸੰਗਠਨਾਂ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦਫ਼ਤਰ ਵਿੱਚ ਉਸ ਹਮਲੇ ਦਾ ਸਮਰਥਨ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਸਾਰਿਆਂ ਸੰਗਠਨਾਂ ਦੇ ਵਫਦ ਨੇ ਇਸ ਸਬੰਧੀ ਜੁਆਇੰਟ ਪੁਲਿਸ ਕਮਿਸ਼ਨਰ ਜਸਕਿਰਨ ਸਿੰਘ ਤੇਜਾ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ।

ਦਿੱਤੀ ਗਈ ਸ਼ਿਕਾਇਤ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਦੀਪ ਥਾਪਰ ‘ਤੇ ਹੋਏ ਹਮਲੇ ਤੋਂ ਬਾਅਦ ਨਿਹੰਗ ਪ੍ਰੀਤਪਾਲ ਸਿੰਘ ਬਰਗਾੜੀ ਅਤੇ ਉਸ ਦੇ ਹੋਰ ਸਾਥੀਆਂ ਵੱਲੋਂ ਜਾਗੋ ਵੀਡੀਓ ਕੀਤੀ ਗਈ ਸੀ ਅਤੇ ਨਹਿੰਗ ਪਰਮਜੀਤ ਸਿੰਘ ਅਕਾਲੀ ਵੱਲੋਂ ਸੰਦੀਪ ਥਾਪਰ ‘ਤੇ ਹੋਏ ਹਮਲੇ ਦੀ ਹਿਮਾਇਤ ਕੀਤੀ ਗਈ ਸੀ। ਸਾਰੇ ਸੰਗਠਨਾਂ ਨੇ ਮੰਗ ਕਰਦਿਆਂ ਕਿਹਾ ਕਿ ਇਨ੍ਹਾਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ।

ਹਿੰਦੂ ਸੰਗਠਨਾਂ ਨੇ ਕਿਹਾ ਕਿ ਪੰਜਾਬ ਵਿੱਚ ਹਿੰਦੂ ਸਮਾਜ ਦੀ ਆਵਾਜ਼ ਚੁੱਕਣ ਵਾਲੇ ਹਿੰਦੂ ਲੀਡਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਧਮਕੀਆਂ ਮਿਲ ਰਹੀਆਂ ਹਨ ਅਤੇ ਉਕਸਾਇਆ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੰਦੀਪ ਥਾਪਰ ‘ਤੇ ਹੋਏ ਹਮਲੇ ਤੋਂ ਬਾਅਦ ਕੁਝ ਨਿਹੰਗਾਂ ਵੱਲੋੋਂ ਅਪਮਾਨਜਨਕ ਭਾਸ਼ਾ ਦਾ ਵੀ ਇਸਤਮਾਲ ਵੀ ਕੀਤਾ ਗਿਆ ਹੈ।  ਉਨ੍ਹਾਂ ਕਿਹਾ ਕਿ ਇਸ ਹਮਲੇ ਦੀ ਵਕਾਲਤ ਕਰਕੇ ਪੰਜਾਬ ‘ਚ ਹਿੰਸਾ ਫੈਲਾਈ ਜਾ ਰਹੀ ਹੈ। ਪੰਜਾਬ ਵਿਚ ਸਿੱਖ ਭਾਈਚਾਰੇ ‘ਚ ਦਰਾੜ ਪੈਦਾ ਕਰਨ ਦੇ ਨਾਲ-ਨਾਲ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਹੈ, ਜੋ ਕਿ ਬਹੁਤ ਗਲਤ ਹੈ।

ਇਸ ਦੌਰਾਨ ਉਨ੍ਹਾਂ ਚੇਤਾਵਨੀ ਦਿੰਦੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਸਨਾਤਨ ਧਰਮ ਖ਼ਿਲਾਫ਼ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਅਜਿਹੇ ਲੋਕਾਂ ਖਿਲਾਫ ਕਾਰਵਾਈ ਹੋਣਾ ਚਾਹੀਦੀ ਹੈ।

ਇਹ ਵੀ ਪੜ੍ਹੋ –  ਪੰਜਾਬੀ ਫਿਲਮ ਬੀਬੀ ਰਜਨੀ ਦੀ ਟੀਮ ਇਸ ਗੁਰਦੁਆਰੇ ਹੋਈ ਨਤਮਸਤਕ

 

Exit mobile version