Punjab

ਪੰਜਾਬ ਦੇ ਹਿੰਦੂ ਸੰਗਠਨ ਮੁੱਖ ਮੰਤਰੀ ਨੂੰ ਮਿਲੇ! ਇਸ ਨੂੰ ਲੈ ਕੇ ਪ੍ਰਗਟਾਈ ਤਸੱਲੀ

ਪੰਜਾਬ ਦੇ ਹਿੰਦੂ ਸੰਗਠਨਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨਾਲ ਮੁਲਾਕਾਤ ਕੀਤੀ ਗਈ ਹੈ। ਹਿੰਦੂ ਸੰਗਠਨਾਂ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਖੰਨਾ ਦੀ ਘਟਨਾ ਨੂੰ ਸੁਲਝਾਉਣ ‘ਤੇ ਧੰਨਵਾਦ ਕੀਤਾ ਹੈ। ਮੁਲਾਕਾਤ ਤੋਂ ਬਾਅਦ ਹਿੰਦੂ ਸੰਗਠਨਾਂ ਨੇ ਕਿਹਾ ਕਿ ਉਹ ਖੰਨਾ ਦੀ ਘਟਨਾ ਨੂੰ ਰਿਕਾਰਡ ਤੋੜ ਸਮੇਂ ਵਿੱਚ ਸੁਲਝਾਉਣ ‘ਤੇ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਪੁਲਿਸ ਨੇ ਦੂਜੇ ਸੂਬਿਆਂ ਵਿੱਚ ਜਾ ਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਉਸ ਨਾਲ ਪੰਜਾਬ ਦੇ ਹਿੰਦੂਆਂ ਵਿੱਚ ਉਤਸ਼ਾਹ ਵਧਿਆ ਅਤੇ ਇਸ ਨਾਲ ਉਨ੍ਹਾਂ ਦਾ ਹੋਰ ਭਰੋਸਾ ਵਧਿਆ ਹੈ ਕਿ ਪੰਜਾਬ ਵਿੱਚ ਸਾਡੇ ਮੰਦਿਰ ਅਤੇ ਗੁਰਦੁਆਰੇ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਖੰਨਾ ਦੇ ਮੰਦਿਰ ਵਿੱਚ ਹੋਈ ਚੋਰੀ ‘ਤੇ ਮੁੱਖ ਮੰਤਰੀ ਨੇ ਤੁਰੰਤ ਐਕਸ਼ਨ ਲਿਆ ਹੈ ਅਤੇ ਪੁਲਿਸ ਨੇ ਕਾਰਵਾਈ ਕੀਤੀ ਹੈ ਉਸ ਨੂੰ ਦੇਖ ਕੇ ਹਿੰਦੂ ਭਾਈਚਾਰੇ ਨੂੰ ਤਸੱਲੀ ਹੋਈ ਹੈ। ਹਿੰਦੂ ਸੰਗਠਨਾਂ ਨੇ ਦੱਸਿਆ ਕਿ ਭਵਿੱਖ ਦੀ ਸੁਰੱਖਿਆ ਸਬੰਧੀ ਵੀ ਮੁੱਖ ਮੰਤਰੀ ਨਾਲ ਚਰਚਾ ਕੀਤੀ ਗਈ ਹੈ। ਸਾਰੇ ਸੰਗਠਨਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਤੋਂ ਯਕੀਨ ਹੋ ਗਿਆ ਹੈ ਕਿ ਉਹ ਪੰਜਾਬ ਵਿੱਚ ਸੁਰੱਖਿਅਤ ਹਨ।

ਦੱਸ ਦੇਈਏ ਕਿ 15 ਅਗਸਤ ਨੂੰ ਖੰਨਾ ਦੇ ਸ਼ਿਵਪੁਰੀ ਮੰਦਿਰ ਦੇ ਵਿੱਚ ਬੇਅਦਬੀ ਹੋਈ ਸੀ। ਜਿਸ ਨੂੰ ਪਲਿਸ ਨੇ ਇਕ ਹਫਤੇ ਦੇ ਅੰਦਰ ਸੁਲਝਾਲਿਆ ਹੈ। ਪੁਲਿਸ ਵੱਲੋਂ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।  ਇਸ ਮਾਮਲੇ ਨੂੰ ਸੁਲਝਾਉਣ ਤੋਂ ਬਾਅਦ ਪੁਲਿਸ ਦੀ ਸਲਾਘਾ ਹੋ ਰਹੀ ਹੈ।

ਇਹ ਵੀ ਪੜ੍ਹੋ –    ਕਤਰ ਨੇ ਇਕ ਪਾਵਨ ਸਰੂਪ ਕੀਤਾ ਵਾਪਸ! ਭਾਰਤ ਸਰਕਾਰ ਨੇ ਦਖਲ ਦੇ ਕਰਵਾਇਆ ਵਾਪਸ