ਬਿਉਰੋ ਰਿਪੋਰਟ – ਭਾਰਤ ਵਿਚ ਕੋਰੋਨਾ ਵਰਗਾ ਇਕ ਹੋਰ ਵਾਇਰਸ HMPV ਜ਼ੋਰ ਫੜਦਾ ਦਿਖਾਈ ਦੇ ਰਿਹਾ ਹੈ, ਜੇਕਰ ਇਸ ‘ਤੇ ਸਮੇਂ ਸਿਰ ਕਾਬੂ ਨਾ ਪਾਇਆ ਗਿਆ ਤਾਂ ਇਸ ਦੇ ਸਿੱਟੇ ਗੰਭੀਰ ਹੋ ਸਕਦੇ ਹਨ, ਕਿਉਂਕਿ ਭਾਰਤ ਦੇ ਇਸ ਦੇ ਮਾਮਲੇ ਲਗਾਤਾਰ ਵਧਦੇ ਹੀ ਜਾ ਰਹੇ ਹਨ। HMPV ਦੇ ਹੁਣ ਤੱਕ ਦੇਸ਼ ਵਿਚ 8 ਮਾਮਲੇ ਸਾਹਮਣੇ ਆ ਚੁੱਕੇ ਹਨ। ਦੱਸ ਦੇਈਏ ਕਿ ਅੱਜ ਮਹਾਰਾਸ਼ਟਰ ਦੇ ਨਾਗਪੁਰ ਵਿੱਚ ਇੱਕ 13 ਸਾਲ ਦੀ ਲੜਕੀ ਅਤੇ ਇੱਕ 7 ਸਾਲ ਦਾ ਲੜਕਾ ਸੰਕਰਮਿਤ ਪਾਇਆ ਗਿਆ ਹੈ। ਇਨ੍ਹਾਂ ਦੋਵੇਂ ਬੱਚਿਆਂ ਨੂੰ ਲਗਾਤਾਰ ਜ਼ੁਕਾਮ ਅਤੇ ਬੁਖਾਰ ਸੀ। ਇਸ ਤੋਂ ਬਾਅਦ ਜਦੋਂ ਇੱਕ ਪ੍ਰਾਈਵੇਟ ਲੈਬ ਵਿੱਚ ਇਨ੍ਹਾਂ ਦਾ ਟੈਸਟ ਕਰਵਾਇਆ ਗਿਆ ਤਾਂ ਦੋਵਾਂ ਦੀ ਰਿਪੋਰਟ ਪਾਜ਼ੇਟਿਵ ਆਈ। ਹਾਲਾਂਕਿ ਇਨ੍ਹਾਂ ਨੂੰ ਹਸਪਤਾਲ ‘ਚ ਭਰਤੀ ਨਹੀਂ ਕਰਵਾਉਣਾ ਪਿਆ। ਦੋਵੇਂ ਬੱਚਿਆਂ ਨੂੰ ਦਿੱਤੇ ਇਲਾਜ ਤੋਂ ਬਾਅਦ ਦੋਵਾਂ ਦੀ ਹਾਲਤ ਕਾਬੂ ਹੇਠ ਹੈ। ਇਸ ਤੋਂ ਇੱਕ ਦਿਨ ਪਹਿਲਾਂ ਵਾਇਰਸ ਦੇ ਕੁੱਲ 6 ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ਵਿੱਚ ਕਰਨਾਟਕ ਅਤੇ ਤਾਮਿਲਨਾਡੂ ਵਿੱਚ 2-2 ਅਤੇ ਪੱਛਮੀ ਬੰਗਾਲ ਅਤੇ ਗੁਜਰਾਤ ਵਿੱਚ ਇੱਕ-ਇੱਕ ਕੇਸ ਸ਼ਾਮਲ ਸੀ। ਦੇਸ਼ ਦੇ ਚਾਰ ਸੂਬਿਆਂ ਵਿਚ ਇਨ੍ਹੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਦੇ ਸਿਹਤ ਮੰਤਰੀ ਜੇਪੀ ਨੱਡਾ ਨੇ ਕਿਹਾ ਕਿ ਇਹ ਵਾਇਰਸ ਆਮ ਹੈ ਅਤੇ ਇਸ ਤੋਂ ਡਰਨ ਦੀ ਕੋਈ ਲੋੜ ਨਹੀਂ ਹੈ।
ਇਹ ਵੀ ਪੜ੍ਹੋ – ਬਠਿੰਡਾ ਦੇ ਪਿੰਡ ਬਦਿਆਲਾ ’ਚ ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ