The Khalas Tv Blog India ਹੌਬੀ ਧਾਲੀਵਾਲ ਨੇ ਮੂਸੇਵਾਲਾ ਦੇ ਪਰਿਵਾਰ ਨਾਲ ਪ੍ਰਗਟਾਇਆ ਦੁੱਖ
India

ਹੌਬੀ ਧਾਲੀਵਾਲ ਨੇ ਮੂਸੇਵਾਲਾ ਦੇ ਪਰਿਵਾਰ ਨਾਲ ਪ੍ਰਗਟਾਇਆ ਦੁੱਖ

ਦ ਖ਼ਾਲਸ ਬਿਊਰੋ : ਪੰਜਾਬੀ ਅਦਾਕਾਰ ਅਤੇ ਬੀਜੇਪੀ ਆਗੂ ਤੇ ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨਾਂ ਨੇ ਕਿਹਾ ਕਿ ਮੇਰੀਆਂ ਸਿੱਧੂ ਨਾਲ ਬਹੁਤ ਯਾਦਾਂ ਜੁੜੀਆਂ ਹੋਈਆਂ ਹਨ । ਉਨ੍ਹਾਂ ਨੇ ਕਿਹਾ ਕਿ ਸਿੱਧੂ ਕਤਲ ਕਾਂਡ ‘ਚ ਗਾਇਕ ਮਨਕੀਰਤ ਔਲਖ ਦਾ ਨਾਮ ਆਉਣਾ ਮੰਦਭਾਗਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੈਨੂੰ ਨਹੀਂ ਲਗੱਦਾ ਕਿ ਔਲਖ ਇਹ ਕੰਮ ਕਰ ਸਕਦਾ। ਹੌਬੀ ਧਾਲੀਵਾਲ ਨੇ ਸਰਕਾਰ ਤੇ ਵੀ ਸਵਾਲ ਚੁੱਕੇ। ਉਨ੍ਹਾਂ ਇਹ ਵੀ ਦੱਸਿਆ ਕਿ ਸਿੱਧੂ ਆਪਣੇ ਪਿੰਡ ਚ ਹਸਪਤਾਲ ਬਣਾਉਣਾ ਚਾਹੁੰਦਾ ਸੀ ਤੇ ਹਸਪਤਾਲ ਬਣਾਉਣ ਲਈ ਜ਼ਮੀਨ ਵੀ ਦੇਖ ਰਿਹਾ ਸੀ।

Exit mobile version