‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਹੋਲੇ ਮਹੱਲੇ ਦੇ ਤਿੰਨ ਦਿਨਾਂ ਦੇ ਸਮਾਗਮ ਜਾਰੀ ਹਨ। ਅੱਜ ਹੋਲੇ ਮਹੱਲੇ ਦੇ ਕੌਮੀ ਤਿਊਹਾਰ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਗੁਰੂ ਘਰ ਮੱਥਾ ਟੇਕ ਕੇ ਖੁਸ਼ੀਆਂ ਮਾਣੀਆਂ ਜਾ ਰਹੀਆਂ ਹਨ। ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਸੰਗਤਾਂ ਦਾ ਵੱਡੀ ਗਿਣਤੀ ਵਿੱਚ ਇਕੱਠ ਜੁੜਿਆ ਹੈ। ਸ਼ਾਹੀ ਜਾਹੋ-ਜਲਾਲ ਨਾਲ ਸਜੇ ਅਨੰਦਪੁਰ ਸਾਹਿਬ ਵਿੱਚ ਰੌਣਕਾਂ ਲੱਗੀਆਂ ਹੋਈਆਂ ਹਨ।



ਪ੍ਰਸਾਸ਼ਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਘਟਨਾ ਨਾਲ ਨਜਿੱਠਣ ਲਈ ਸੀਸੀਟੀਵੀ ਵੀ ਲਗਾਏ ਗਏ ਹਨ। ਸੰਗਤ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।