The Khalas Tv Blog India ਹੋਲੇ ਮਹੱਲੇ ਮੌਕੇ ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਗੁਰੂ ਘਰ ਦੀਆਂ ਖੁਸ਼ੀਆਂ ਮਾਣ ਰਹੀ ਸੰਗਤ, ਲੱਗੀਆਂ ਰੌਣਕਾਂ
India International Punjab

ਹੋਲੇ ਮਹੱਲੇ ਮੌਕੇ ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਗੁਰੂ ਘਰ ਦੀਆਂ ਖੁਸ਼ੀਆਂ ਮਾਣ ਰਹੀ ਸੰਗਤ, ਲੱਗੀਆਂ ਰੌਣਕਾਂ

ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਹੋਲੇ ਮਹੱਲੇ ਦੇ ਤਿੰਨ ਦਿਨਾਂ ਦੇ ਸਮਾਗਮ ਜਾਰੀ ਹਨ। ਅੱਜ ਹੋਲੇ ਮਹੱਲੇ ਦੇ ਕੌਮੀ ਤਿਊਹਾਰ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਗੁਰੂ ਘਰ ਮੱਥਾ ਟੇਕ ਕੇ ਖੁਸ਼ੀਆਂ ਮਾਣੀਆਂ ਜਾ ਰਹੀਆਂ ਹਨ। ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਸੰਗਤਾਂ ਦਾ ਵੱਡੀ ਗਿਣਤੀ ਵਿੱਚ ਇਕੱਠ ਜੁੜਿਆ ਹੈ। ਸ਼ਾਹੀ ਜਾਹੋ-ਜਲਾਲ ਨਾਲ ਸਜੇ ਅਨੰਦਪੁਰ ਸਾਹਿਬ ਵਿੱਚ ਰੌਣਕਾਂ ਲੱਗੀਆਂ ਹੋਈਆਂ ਹਨ।

ਮਹਾਨ ਗੁਰਮਤਿ ਸਮਾਗਮ ਦੌਰਾਨ ਕੀਰਤਨ ਕਰਦਾ ਰਾਗੀ ਜੱਥਾ।
ਮਹਾਨ ਗੁਰਮਤਿ ਸਮਾਗਮ ਦੌਰਾਨ ਕੀਰਤਨ ਕਰਦਾ ਬੀਬੀਆਂ ਦਾ ਰਾਗੀ ਜੱਥਾ।


ਪ੍ਰਸਾਸ਼ਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਘਟਨਾ ਨਾਲ ਨਜਿੱਠਣ ਲਈ ਸੀਸੀਟੀਵੀ ਵੀ ਲਗਾਏ ਗਏ ਹਨ। ਸੰਗਤ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

Exit mobile version