The Khalas Tv Blog Punjab 22 ਜਨਵਰੀ ਨੂੰ ਚੰਡੀਗੜ੍ਹ ਵਿੱਚ ਛੁੱਟੀ ਦਾ ਐਲਾਨ,ਜਾਣੋ ਵਜ੍ਹਾ…
Punjab

22 ਜਨਵਰੀ ਨੂੰ ਚੰਡੀਗੜ੍ਹ ਵਿੱਚ ਛੁੱਟੀ ਦਾ ਐਲਾਨ,ਜਾਣੋ ਵਜ੍ਹਾ…

Holiday

ਰਾਮ ਮੰਦਿਰ ਵਿੱਚ ਰਾਮਲਲਾ ਦੇ ਪਵਿੱਤਰ ਹੋਣ ਦਾ ਸਮਾਂ ਨੇੜੇ ਹੈ, ਅਯੁੱਧਿਆ ਰਾਮ ਮੰਦਰ ‘ਚ ਸ਼ੁੱਕਰਵਾਰ ਨੂੰ ਚੌਥੇ ਦਿਨ ਦੀ ਰਸਮ ਚੱਲ ਰਹੀ ਹੈ । ਦਰਅਸਲ ਰਾਮ ਜਨਮ ਭੂਮੀ ਵਿਖੇ ਰਾਮ ਲੱਲਾ ਸਮਾਗਮ ਤਹਿਤ ਅੱਜ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ 22 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਵੀ 22 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਸੀ।

ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ, ਸਕੂਲਾਂ ਤੇ ਕਾਲਜਾਂ ‘ਚ ਛੁੱਟੀ ਰਹੇਗੀ। ਦੂਜੇ ਬੰਨੇ ਅਯੁੱਧਿਆ ਵਿਚ ‘ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ’ ਦੇ ਮੱਦੇਨਜ਼ਰ 22 ਜਨਵਰੀ ਨੂੰ ਕੇਂਦਰ ਦੇ ਸਾਰੇ ਸਰਕਾਰੀ ਦਫ਼ਤਰ ਅੱਧੇ ਦਿਨ ਲਈ ਬੰਦ ਰਹਿਣਗੇ।

ਇਸ ਦੌਰਾਨ ਇਸ ਦਿਨ ਕਈ ਰਾਜਾਂ ਵਿੱਚ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਈ ਰਾਜਾਂ ਨੇ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਆਓ ਇੱਕ ਨਜ਼ਰ ਮਾਰੀਏ ਕਿ ਕਿਹੜੇ ਰਾਜਾਂ ਵਿੱਚ ਸਕੂਲ ਬੰਦ ਰਹਿਣਗੇ…

ਉੱਤਰ ਪ੍ਰਦੇਸ਼ ‘ਚ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਸਬੰਧ ‘ਚ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਸੀਐਮ ਯੋਗੀ ਨੇ ਕਿਹਾ ਕਿ 22 ਜਨਵਰੀ ਨੂੰ ਸਕੂਲ, ਕਾਲਜ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਇਸ ਦਿਨ ਕੋਈ ਵੀ ਵਿੱਦਿਅਕ ਅਦਾਰਾ ਨਹੀਂ ਖੁੱਲ੍ਹੇਗਾ।

Exit mobile version