The Khalas Tv Blog Punjab ਜਲੰਧਰ ਪੱਛਮੀ ਹਲਕੇ ’ਚ 10 ਜੁਲਾਈ ਨੂੰ ਛੁੱਟੀ ਦਾ ਐਲਾਨ
Punjab

ਜਲੰਧਰ ਪੱਛਮੀ ਹਲਕੇ ’ਚ 10 ਜੁਲਾਈ ਨੂੰ ਛੁੱਟੀ ਦਾ ਐਲਾਨ

Holiday

Holiday

ਬਿਉਰੋ ਰਿਪੋਰਟ: ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਵਿੱਚ 10 ਜੁਲਾਈ 2024 ਦਿਨ ਬੁੱਧਵਾਰ ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕੇ ਵਿੱਚ ਦੁਕਾਨਾਂ, ਵਪਾਰਕ ਅਦਾਰਿਆਂ ਤੇ ਫੈਕਟਰੀਆਂ ’ਚ ਕੰਮ ਕਰਨ ਵਾਲੇ ਵਾਲੇ ਵੋਟਰਾਂ ਲਈ ਜ਼ਿਮਨੀ ਚੋਣ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ।

10 ਜੁਲਾਈ ਜਲੰਧਰ ਵੈਸਟ ਜ਼ਿਮਨੀ ਚੋਣ ਦੇ ਲਈ ਵੋਟਿੰਗ ਹੋਵੇਗੀ ਜਦਕਿ 13 ਜੁਲਾਈ ਨੂੰ ਨਤੀਜਿਆਂ ਦਾ ਐਲਾਨ ਹੋਵੇਗਾ। ਆਪ ਆਦਮੀ ਪਾਰਟੀ ਸ਼ੀਤਲ ਅੰਗੂਰਾਲ ਦੇ ਬੀਜੇਪੀ ਵਿੱਚ ਸ਼ਾਮਲ ਹੋਣ ਅਤੇ ਅਸਤੀਫ਼ਾ ਦੇਣ ਤੋਂ ਬਾਅਦ ਹੀ ਜਲੰਧਰ ਪੱਛਮੀ ਸੀਟ ਖ਼ਾਲੀ ਹੋਈ ਸੀ।

ਇਹ ਵੀ ਪੜ੍ਹੋ – ਭਾਈ ਅੰਮ੍ਰਿਤਪਾਲ ਨੂੰ ਸਹੁੰ ਚੁੱਕਣ ਦੀ ਇਜਾਜ਼ਤ ਮਿਲਣ ਬਾਰੇ ਮਾਤਾ ਬਲਵਿੰਦਰ ਕੌਰ ਨੇ ਦਿੱਤੀ ਜਾਣਕਾਰੀ
Exit mobile version