India

ਜੋਧਪੁਰ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਕਾਲਜਾਂ ’ਚ ਛੁੱਟੀ ਦਾ ਐਲਾਨ

ਭਾਰਤ ਦੁਆਰਾ ਪਾਕਿਸਤਾਨ ’ਤੇ ਕੀਤੇ ਹਮਲੇ ਤੋਂ ਬਾਅਦ ਦੋਵੇ ਦੇਸ਼ਾਂ ਵਿਚਾਲੇ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ। ਇਸ ਸਥਿਤੀ ਦੇ ਮੱਦੇਨਜ਼ਰ ਰਾਜਸਥਾਨ ਦੇ ਜੋਧਪੁਰ ਦੇ ਕੁਲੈਕਟਰ ਗੌਰਵ ਅਗਰਵਾਲ ਨੇ ਬੁੱਧਵਾਰ ਦੇਰ ਰਾਤ ਦੋ ਵੱਖ-ਵੱਖ ਆਦੇਸ਼ ਜਾਰੀ ਕੀਤੇ ਅਤੇ ਜੋਧਪੁਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ, ਕਾਲਜਾਂ, ਆਂਗਣਵਾੜੀਆਂ, ਕੋਚਿੰਗ ਸੰਸਥਾਵਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ 8 ਮਈ (ਵੀਰਵਾਰ) ਤੋਂ ਅਗਲੇ ਹੁਕਮਾਂ ਤੱਕ ਛੁੱਟੀ ਦਾ ਐਲਾਨ ਕੀਤਾ।

ਹੁਕਮਾਂ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਸਾਰੇ ਵਿਦਿਅਕ ਅਤੇ ਗੈਰ-ਵਿਦਿਅਕ ਸਟਾਫ਼ ਸਕੂਲਾਂ-ਕਾਲਜਾਂ ਅਤੇ ਨਿੱਜੀ ਕੋਚਿੰਗ ਸੰਸਥਾਵਾਂ ਵਿੱਚ ਮੌਜੂਦ ਰਹਿ ਕੇ ਵਿਭਾਗੀ ਕੰਮ ਕਰਨਗੇ। ਇਸ ਦੇ ਨਾਲ ਹੀ, 8 ਮਈ ਤੋਂ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀਆਂ ਹਰ ਤਰ੍ਹਾਂ ਦੀਆਂ ਪ੍ਰੀਖਿਆਵਾਂ ਨੂੰ ਵੀ ਮੁਲਤਵੀ ਕਰ ਦਿੱਤਾ ਗਿਆ ਹੈ।

ਆਪਣੇ ਹੁਕਮਾਂ ਵਿੱਚ, ਕੁਲੈਕਟਰ ਅਗਰਵਾਲ ਨੇ ਸਾਰੇ ਵਿਦਿਅਕ ਅਦਾਰਿਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਉਹ ਇਨ੍ਹਾਂ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ, ਨਹੀਂ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।