Punjab

ਫਤਿਹਗੜ੍ਹ ਸਾਹਿਬ ਵਿਖੇ 27 ਨੂੰ ਛੁੱਟੀ

‘ ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਸ਼ਹੀਦੀ ਸਭਾ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ 27 ਦਸੰਬਰ 2021 ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸਥਾਨਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 27 ਦਸੰਬਰ ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸਥਿਤ ਸੂਬਾ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ। ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।