The Khalas Tv Blog Punjab ਪੰਜਾਬ ‘ਚ ਪੈ ਰਹੀ ਅੱਤ ਦੀ ਗਰਮੀ, ਸਕੂਲਾਂ ਸਮੇਤ ਆਂਗਨਵਾੜੀ ਸੈਂਟਰਾਂ ‘ਚ ਵੀ ਛੁੱਟੀਆਂ ਦਾ ਐਲਾਨ
Punjab

ਪੰਜਾਬ ‘ਚ ਪੈ ਰਹੀ ਅੱਤ ਦੀ ਗਰਮੀ, ਸਕੂਲਾਂ ਸਮੇਤ ਆਂਗਨਵਾੜੀ ਸੈਂਟਰਾਂ ‘ਚ ਵੀ ਛੁੱਟੀਆਂ ਦਾ ਐਲਾਨ

Holiday

Holiday

ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ, ਜਿਸ ਨੂੰ ਦੇਖਦਿਆਂ ਹੋਇਆਂ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਆਂਗਨਵਾੜੀ ਸੈਂਟਰਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਹੈ ਕਿ ਜਿਆਦਾ ਗਰਮੀ ਪੈਣ ਕਾਰਨ ਰੈਡ ਅਲਰਟ ਜਾਰੀ ਕੀਤਾ ਗਿਆ ਹੈ। ਸਰਕਾਰ ਵੱਲੋਂ ਬੱਚਿਆਂ ਦੀ ਸਿਹਤ ਦਾ ਖਿਆਲ ਕਰਦਿਆਂ ਹੋਇਆਂ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਆਂਗਨਵਾੜੀ ਸੈਂਟਰਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਰਹਿਣਗੀਆਂ। ਸਰਕਾਰ ਨੇ ਨੋਟੀਫਿਕੇਸ਼ਨ ਵਿੱਚ ਕਿਹਾ ਹੈ ਕਿ ਆਂਗਨਵਾੜੀ ਸੈਂਟਰਾਂ ਵਿੱਚ ਬੱਚਿਆਂ ਦੀ ਉਮਰ 3 ਤੋਂ 6 ਸਾਲ ਦੀ ਹੁੰਦੀ ਹੈ, ਜਿਸ ਕਾਰਨ ਬੱਚਿਆਂ ਦੀ ਸਿਹਤ ਸੰਭਾਲ ਬਹੁਤ ਜ਼ਰੂਰੀ ਹੈ।

ਇਸ ਦੌਰਾਨ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਹਿਦਾਇਤ ਕੀਤੀ ਗਈ ਹੈ ਕਿ ਇਸ ਸਮੇਂ ਦੌਰਾਨ ਘਰਾਂ ਵਿੱਚ ਜਾ ਕੇ ਬੱਚਿਆਂ ਨੂੰ ਟੇਕ ਹੋਮ ਰਾਸ਼ਨ ਦਿੱਤਾ ਜਾਵੇ। ਵਿਭਾਗ ਵੱਲੋਂ ਮੰਗੀ ਜਾਣਕਾਰੀ ਸਮੇਂ ਸਿਰ ਭੇਜੀ ਜਾਵੇ ਅਤੇ ਪੋਸ਼ਣ ਟਰੈਕਰ ‘ਤੇ ਹਰ ਰੋਜ ਰਿਪੋਰਟਾਂ ਨੂੰ ਪਾਇਆ ਜਾਵੇ।

ਇਹ ਵੀ ਪੜ੍ਹੋ –  ‘ਤਹਿਰਾਨ ਦੇ ਕਸਾਈ’ਰਾਸ਼ਟਰਪਤੀ ਦੀ ਮੌਤ! 5 ਹਜ਼ਾਰ ਸਿਆਸੀ ਕੈਦੀਆਂ ਨੂੰ ਮਾਰਿਆ! 15 ਘੰਟੇ ਬਾਅਦ ਮਿਲੀ ਲਾਸ਼

 

Exit mobile version