Punjab

ਸਕੂਲ ਤਾਂ ਪਹਿਲਾਂ ਹੀ ਬੰਦ ਸਨ, ਹੁਣ ਕਰ ਦਿੱਤੀਆਂ ਗਰਮੀਆਂ ਦੀਆਂ ਛੁੱਟੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸੂਬੇ ਦੇ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 24 ਮਈ ਤੋਂ 23 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਕਾਰਨ ਵਿੱਦਿਅਕ ਸੰਸਥਾਵਾਂ ਵਿਦਿਆਰਥੀਆਂ ਲਈ ਪਹਿਲਾਂ ਹੀ ਬੰਦ ਕਰ ਦਿੱਤੀਆਂ ਗਈਆਂ ਸਨ ਅਤੇ ਹੁਣ ਇੱਕ ਮਹੀਨੇ ਲਈ ਸਕੂਲ ਅਧਿਆਪਕਾਂ ਅਤੇ ਹੋਰ ਸਟਾਫ ਨੂੰ ਵੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।

ਵਿਜੇ ਇੰਦਰ ਸਿੰਗਲਾ ਨੇ ਅਧਿਆਪਕਾਂ ਨੂੰ ਛੁੱਟੀਆਂ ਦੌਰਾਨ ਵਿਦਿਆਰਥੀਆਂ ਨਾਲ ਜੁੜੇ ਰਹਿਣ ਅਤੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕਰੋਨਾ ਵਾਇਰਸ ਨੂੰ ਰੋਕਣ ਲਈ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਨ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ ਹੈ।

ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੋਵਿਡ ਕਾਰਨ ਪਿਛਲੇ ਸਾਲ ਤੋਂ ਸਕੂਲ ਬੰਦ ਹੋਣ ਤੋਂ ਬਾਅਦ ਸਿੱਖਿਆ ਵਿਭਾਗ ਦੇ ਅਧਿਆਪਕ ਮੋਬਾਈਲ ਐਪਲੀਕੇਸ਼ਨਾਂ ਅਤੇ ਟੀ.ਵੀ. ਚੈਨਲਾਂ ਸਮੇਤ ਵੱਖ-ਵੱਖ ਆਨਲਾਈਨ ਮਾਧਿਅਮਾਂ ਦੀ ਸਹਾਇਤਾ ਨਾਲ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਵੀ ਅਧਿਆਪਕ ਸਿਲੇਬਸ ਆਨਲਾਇਨ ਹੀ ਮੁਕੰਮਲ ਕਰਨ ਲਈ ਵਿਦਿਆਰਥੀਆਂ ਦੀ ਹਰ ਸੰਭਵ ਸਹਾਇਤਾ ਕਰ ਰਹੇ ਹਨ।