‘ਦ ਖ਼ਾਲਸ ਬਿਊਰੋ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤ ਲ ਤੋਂ ਬਾਅਦ ਸੁਰੱਖਿਆ ਵਿਵਸਥਾ ਨੂੰ ਲੈ ਕੇ ਘਿਰੀ ਪੰਜਾਬ ਪੁਲਿਸ ਹੁਣ ਕੁਝ ਜ਼ਿਆਦਾ ਚੁਕੰਨੀ ਹੋ ਗਈ ਹੈ। ਭਲਕੇ 15 ਜੂਨ ਨੂੰ ਦਿੱਲੀ ਏਅਰਪੋਰਟ ਨੂੰ ਜਾਣ ਵਾਲੀਆਂ ਸਰਕਾਰੀ ਵੋਲਵੋ ਬੱਸਾਂ ਨੂੰ ਸ਼ੁਰੂ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਲਾਲ ਜੀਤ ਭੁੱਲਰ ਜਲੰਧਰ ਪਹੁੰਚ ਰਹੇ ਹਨ। ਬੱਸ ਸਟੈਂਡ ’ਤੇ ਹੋਣ ਵਾਲੇ ਇਸ ਸਮਾਗਮ ਲਈ ਪੁਲੀਸ ਨੇ ਕਾਰੋਬਾਰੀਆਂ ਅਤੇ ਆਸ-ਪਾਸ ਰਹਿਣ ਵਾਲੇ ਹੋਰ ਲੋਕਾਂ ਦੇ ਲਾਇਸੈਂਸੀ ਹਥਿ ਆਰ ਜਮ੍ਹਾ ਕਰਨੇ ਸ਼ੁਰੂ ਕਰ ਦਿੱਤੇ ਹਨ।

ਹਥਿ ਆਰ ਜਮ੍ਹਾਂ ਕਰਵਾਉਣ ਪਿੱਛੇ ਮੁੱਖ ਮੰਤਰੀ ਦੀ ਸੁਰੱਖਿਆ ਦਾ ਹਵਾਲਾ ਦਿੱਤਾ ਜਾ ਰਿਹਾ ਹੈ। ਅਜਿਹਾ ਸੂਬੇ ਵਿੱਚ ਪਹਿਲੀ ਵਾਰ ਹੋ ਰਿਹਾ ਹੈ। 4 ਦਿਨਾਂ ਤੋਂ ਥਾਣਾ ਨੰਬਰ-6 ਦੀ ਪੁਲਿਸ ਨੇ ਕਰੀਬ 70 ਫੀਸਦੀ ਹਥਿ ਆਰ ਜਮ੍ਹਾ ਕਰਵਾਏ ਹਨ। ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਕੋਈ ਲਿਖਤੀ ਨਿਰਦੇਸ਼ ਜਾਰੀ ਨਹੀਂ ਕੀਤਾ ਗਿਆ ਹੈ।ਡੀਸੀਪੀ (ਲਾਅ ਐਂਡ ਆਰਡਰ) ਅੰਕੁਰ ਗੁਪਤਾ ਨੇ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਦੇ ਮੱਦੇਨਜ਼ਰ ਸੁਰੱਖਿਆ ਵਧਾ ਦਿੱਤੀ ਗਈ ਹੈ।
