Punjab

ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਹੋਏ ਸ਼ਾਮਲ , ਨਮ ਅੱਖਾਂ ਨਾਲ ਦਿੱਤੀ ਸ਼ਰਧਾਂਜਲੀ

Home Minister Amit Shah attended the last prayer of Parkash Singh Badal paid tribute with moist eyes

ਬਠਿੰਡਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅੱਜ ਪਿੰਡ ਬਾਦਲ ਵਿਖੇ ਹੋ ਰਹੀ ਹੈ। ਪਿੰਡ ਬਾਦਲ ‘ਚ ਭੋਗ ਪਾਇਆ ਜਾਵੇਗਾ। ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ‘ਚ ਪੰਡਾਲ ਤਿਆਰ ਕੀਤਾ ਗਿਆ ਹੈ। ਸੁਰੱਖਿਆ ਵਿਵਸਥਾ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ। ਸਿਆਸੀ ਆਗੂ ਵੱਡੀ ਗਿਣਤੀ ‘ਚ ਸ਼ਾਮਲ ਹੋ ਰਹੇ ਹਨ।

ਇਸੇ ਦੌਰਾਨ ਅੰਤਿਮ ਅਰਦਾਸ ‘ਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚੇ ਹਨ। ਗ੍ਰਹਿ ਮੰਤਰੀ ਨੇ ਆਉਂਦਿਆਂ ਹੀ ਮਰਹੂਮ ਬਾਦਲ ਦੀ ਤਸਵੀਰ ਅੱਗੇ ਮੱਥਾ ਟੇਕਿਆ। ਉਨ੍ਹਾਂ ਤੋਂ ਇਲਾਵਾ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਢਿੱਲੋਂ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ,ਅਸਾਮ ਦੇ ਕੈਬਨਿਟ ਮੰਤਰੀ ਆਤਮਾ ਵੋਹਰਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਐਮ.ਪੀ.ਓ. ਬਿਰਲਾ ਵੀ ਪੁੱਜੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਅਮਿਤ ਸ਼ਾਹ ਨੇ ਆਪਣੇ ਬਿਜ਼ੀ ਸ਼ਡਿਊਲ ‘ਚ ਖੁਦ ਜਾਣ ਦੀ ਇੱਛਾ ਪ੍ਰਗਟਾਈ ਹੈ।

ਉਨ੍ਹਾਂ ਦੀ ਮੌਤ ਦੇ ਅਗਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਪੁੱਜੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਅੰਤਿਮ ਸਸਕਾਰ ਵਾਲੇ ਦਿਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ.ਨੱਡਾ ਨੇ ਪਿੰਡ ਬਾਦਲ ਵਿਖੇ ਪਹੁੰਚ ਕੇ ਅੰਤਿਮ ਅਰਦਾਸ ਕੀਤੀ।

ਪ੍ਰਕਾਸ਼ ਸਿੰਘ ਬਾਦਲ 75 ਸਾਲਾਂ ਦੇ ਸਿਆਸੀ ਕਰੀਅਰ ਵਿੱਚ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ। ਪ੍ਰਕਾਸ਼ ਸਿੰਘ ਬਾਦਲ ਨੂੰ ਬੁੱਧਵਾਰ ਨੂੰ ਅੰਤਿਮ ਵਿਦਾਈ ਦਿੱਤੀ ਗਈ। ਉਨ੍ਹਾਂ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਵਿਖੇ ਵਿਸਰਜਿਤ ਕੀਤੀਆਂ ਗਈਆਂ। ਪੁੱਤਰ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਪਿਤਾ ਪ੍ਰਕਾਸ਼ ਸਿੰਘ ਬਾਦਲ ਦੀ ਯਾਦ ਵਿੱਚ ਕੀਰਤਪੁਰ ਵਿੱਚ ਬੂਟਾ ਲਾਇਆ।

ਰੂਟ ਪਲਾਨ ਅਨੁਸਾਰ ਪਿੰਡ ਬਾਦਲ ਵਿੱਚ ਆਉਣ ਵਾਲੇ ਲੋਕਾਂ ਦੀ ਪਾਰਕਿੰਗ ਲਈ 60 ਏਕੜ ਜ਼ਮੀਨ ਦੀ ਨਿਸ਼ਾਨਦੇਹੀ ਕੀਤੀ ਗਈ ਹੈ। ਪਿੰਡ ਬਾਦਲ ਨੂੰ ਜਾਂਦੀ ਸੜਕ ਦੇ ਦੋਵੇਂ ਪਾਸੇ ਦੇ ਖੇਤਾਂ ਨੂੰ ਪਾਰਕਿੰਗ ਲਈ ਚੁਣਿਆ ਗਿਆ ਹੈ। ਬਾਦਲ ਪਿੰਡ ਆਉਣ ਵਾਲੇ ਲੋਕ ਇੱਥੇ ਆਪਣੇ ਵਾਹਨ ਪਾਰਕ ਕਰ ਸਕਣਗੇ।

ਪਿਛਲੇ ਅਰਦਾਸ ਪ੍ਰੋਗਰਾਮ ਦੌਰਾਨ ਬਾਦਲ-ਗਾਗੜ ਰੋਡ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਗਿਆ ਹੈ। ਪ੍ਰੋਗਰਾਮ ਦੇ ਪੂਰਾ ਹੋਣ ਤੋਂ ਬਾਅਦ ਇਸਨੂੰ ਖੋਲ੍ਹਿਆ ਜਾਵੇਗਾ। ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਟਰੈਫਿਕ ਜਾਮ ਹੋਣ ਕਾਰਨ ਕੋਈ ਦਿੱਕਤ ਨਾ ਆਵੇ।