The Khalas Tv Blog India ਕੋਰੋਨਾ ਦੀ ਲਪੇਟ ‘ਚ ਆਏ ਗ੍ਰਹਿ ਮੰਤਰੀ ਅਮਿਤ ਸ਼ਾਹ, ਟਵੀਟ ਕਰਕੇ ਦਿੱਤੀ ਜਾਣਕਾਰੀ
India

ਕੋਰੋਨਾ ਦੀ ਲਪੇਟ ‘ਚ ਆਏ ਗ੍ਰਹਿ ਮੰਤਰੀ ਅਮਿਤ ਸ਼ਾਹ, ਟਵੀਟ ਕਰਕੇ ਦਿੱਤੀ ਜਾਣਕਾਰੀ

‘ਦ ਖ਼ਾਲਸ ਬਿਊਰੋ:- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਕਰੋਨਾਵਾਇਰਸ ਦੇ ਲਪੇਟ ਵਿੱਚ ਆ ਗਏ ਹਨ, ਟੈਸਟ ਕਰਵਾਉਣ ‘ਤੇ ਉਹਨਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਮੇਰੀ ਸਿਹਤ ਠੀਕ ਹੈ, ਮੈਂ ਡਾਕਟਰ ਦੀ ਸਲਾਹ ’ਤੇ ਹਸਪਤਾਲ ਵਿੱਚ ਦਾਖਲ ਹੋ ਰਹੇ ਹਾਂ।

ਇਸ ਦੇ ਨਾਲ ਹੀ ਗ੍ਰਹਿ ਮੰਤਰੀ ਨੇ ਉਹਨਾਂ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ Covid-19 ਦਾ ਟੈਸਟ ਕਰਵਾਉਣ ਅਤੇ ਇਕਾਂਤਵਾਸ ਚਲੇ ਜਾਣ ਦੀ ਅਪੀਲ ਕੀਤੀ ਹੈ। ਇਹ ਸਾਰੀ ਜਾਣਕਾਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਟਵਿਟਰ ਅਕਾਊਂਟ ਜ਼ਰੀਏ ਦਿੱਤੀ ਹੈ।

 

Exit mobile version