India

ਨਾਗਰਿਕਤਾ ਦੇਣ ਲਈ ਗ੍ਰਹਿ ਮੰਤਰਾਲੇ ਨੇ ਮੰਗ ਲਈਆਂ ਅਰਜੀਆਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੇਂਦਰੀ ਗ੍ਰਹਿ ਮੰਤਰਾਲੇ ਨੇ ਪ੍ਰਵਾਸੀ ਅਲਪਸੰਖਿਅਕਾਂ ਨੂੰ ਨਾਗਰਿਕਤਾ ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਲਈ ਗੁਜਰਾਤ, ਰਾਜਸਥਾਨ , ਛੱਤੀਸਗੜ੍ਹ ਹਰਿਆਣਾ ਤੇ ਪੰਜਾਬ ਦੇ 13 ਜਿਲ੍ਹਿਆਂ ਵਿੱਚ ਰਹਿਣ ਵਾਲੇ ਇਨ੍ਹਾਂ ਦੇਸ਼ਾਂ ਦੇ ਬਸ਼ਿੰਦਿਆਂ ਨੂੰ ਅਰਜੀ ਦਾਖਿਲ ਕਰਨ ਲਈ ਕਿਹਾ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਪ੍ਰਵਾਸੀਆਂ ਨੂੰ ਪੰਜਾਬ, ਹਰਿਆਣਾ ਦੇ ਗ੍ਰਹਿ ਸਕੱਤਰਾਂ ਨੂੰ ਭਾਰਤੀ ਨਾਗਰਿਕਤਾ ਦੇਣ ਦਾ ਅਧਿਕਾਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਨਾਗਰਿਕਤਾ ਐਕਟ 1955 ਦੇ ਸੈਕਸ਼ਨ 16 ਤਹਿਤ ਸਰਕਾਰ ਇਨ੍ਹਾਂ ਨੂੰ ਨਾਗਰਿਕਤਾ ਦੇਵੇਗੀ। ਇਸੇ ਐਕਟ ਦੇ ਸੈਕਸ਼ਨ-5 ਤਹਿਤ ਕੇਂਦਰ ਸਰਕਾਰ ਭਾਰਤ ਦੀ ਨਾਗਰਿਕਤਾ ਲਈ ਰਜਿਸਟ੍ਰੇਸ਼ਨ ਕਰਵਾਉਣ ਦਾ ਵੀ ਹੁਕਮ ਦਿੰਦੀ ਹੈ। ਇਸ ਤਹਿਤ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਨਾਗਿਸਤਾਨ ਤੋਂ ਆਏ ਸਾਰੇ ਗੈਰ-ਮੁਸਲਿਮ ਅਪਲਸੰਖਿਅਕਾਂ ਨੂੰ ਨਾਗਰਿਕਤਾ ਮਿਲੇਗੀ।