The Khalas Tv Blog Punjab ਪੰਜਾਬ ਦੀ ਮੰਗ ਨੂੰ ਗ੍ਰਹਿ ਮੰਤਰਾਲੇ ਦੀ ਹਰੀ ਝੰਡੀ
Punjab

ਪੰਜਾਬ ਦੀ ਮੰਗ ਨੂੰ ਗ੍ਰਹਿ ਮੰਤਰਾਲੇ ਦੀ ਹਰੀ ਝੰਡੀ

Home Ministry green signal to Punjab's demand

ਪੰਜਾਬ ਦੀ ਮੰਗ ਨੂੰ ਗ੍ਰਹਿ ਮੰਤਰਾਲੇ ਦੀ ਹਰੀ ਝੰਡੀ

‘ਦ ਖ਼ਾਲਸ ਬਿਊਰੋ : ਪੰਜਾਬ ਦੀ ਮੰਗ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਹਰੀ ਝੰਡੀ ਦੇ ਦਿੱਤੀ ਹੈ। ਪੰਜਾਬ ਵਿੱਚ ਕੇਂਦਰੀ ਸੁਰੱਖਿਆ ਬਲ ਦੀਆਂ ਕੁਝ ਟੁਕੜੀਆਂ ਤੈਨਾਤ ਕੀਤੀਆਂ ਜਾਣਗੀਆਂ। ਪੰਜਾਬ ਵਿੱਚ ਇਹ ਤਾਇਨਾਤੀ  6 ਮਾਰਚ ਤੋਂ 16 ਮਾਰਚ ਤੱਕ ਕੀਤੀ ਜਾਵੇਗੀ। ਪੰਜਾਬ ਦੀਆਂ ਵੱਖ ਵੱਖ ਥਾਵਾਂ ਉੱਤੇ ਨੀਮ ਫ਼ੌਜੀਆਂ ਦੇ ਦਸਤਿਆਂ ਦੀ ਤੈਨਾਤੀ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਜੀ-20 ਅਤੇ ਹੋਲਾ ਮਹੱਲਾ ਦੇ ਮੱਦੇਨਜ਼ਰ ਗ੍ਰਹਿ ਮੰਤਰਾਲੇ ਨੂੰ ਵਾਧੂ ਸੁਰੱਖਿਆ ਦੀ ਮੰਗ ਕੀਤੀ ਸੀ। ਕੱਲ੍ਹ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕੀਤੀ ਸੀ।

ਕੱਲ੍ਹ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕਰਕੇ ਬਾਰਡਰ ‘ਤੇ ਆਉਂਦੇ ਡ੍ਰੋਨ ਤੇ ਨਸ਼ੇ ਦੇ ਮਸਲੇ ‘ਤੇ ਚਰਚਾ ਕੀਤੀ। ਸਰਹੱਦ ‘ਤੇ ਕੰਡਿਆਲੀ ਤਾਰ ਸ਼ਿਫਟ ਕਰਨ ਦਾ ਮਸਲਾ ਵੀ ਵਿਚਾਰਿਆ ਗਿਆ। ਮਾਨ ਨੇ ਦੱਸਿਆ ਕਿ ਪੰਜਾਬ ਦਾ ਰੁਕਿਆ ਪੇਂਡੂ ਵਿਕਾਸ ਫੰਡ ਵੀ ਜਲਦ ਜਾਰੀ ਕਰਨ ਲਈ ਕੇਂਦਰ ਨੂੰ ਕਿਹਾ ਗਿਆ ਸੀ। ਮਾਨ ਨੇ ਦਾਅਵਾ ਕੀਤਾ ਕਿ ਕਾਨੂੰਨ ਵਿਵਸਥਾ ਦੇ ਮਸਲੇ ‘ਤੇ ਕੇਂਦਰ-ਪੰਜਾਬ ਮਿਲਕੇ ਕੰਮ ਕਰਨਗੇ।

Exit mobile version