‘ਦ ਖਾਲਸ ਬਿਉਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱ ਖਿਆ ਮਾਮਲੇ ਵਿੱਚ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਡੀਜੀਪੀ ਸਿਧਾਰਥ ਚਟੋਪਾਧਿਆਏ ਅਤੇ ਦੋ ਹੋਰ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਗ੍ਰਹਿ ਮੰਤਰਾਲੇ ਅਨੁਸਾਰ ਪ੍ਰਧਾਨ ਮੰਤਰੀ ਦੀ ਪੰਜਾਬ ਰੈਲੀ ਦੌਰਾਨ ਡੀਜੀਪੀ ਨੇ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐੱਸਪੀਜੀ) ਐਕਟ ਤਹਿਤ ਆਪਣੀ ਕਾਨੂੰਨੀ ਜ਼ਿੰਮੇਵਾਰੀ ਨਹੀਂ ਨਿਭਾਈ ਸੀ।ਇਸ ਨੋਟਿਸ ਦਾ ਜਵਾਬ ਦੇਣ ਲਈ ਉਨ੍ਹਾਂ ਨੂੰ ਸ਼ਾਮ 5 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਹੈ।ਜਵਾਬ ਨਾ ਦਿਤੇ ਜਾਣ ਦੀ ਸੂਰਤ ਵਿੱਚ ਉਹਨਾਂ ਖਿਲਾਫ਼ ਕਾਰਵਾਈ ਵੀ ਹੋ ਸਕਦੀ ਹੈ।ਡੀਜੀਪੀ ਤੋਂ ਇਲਾਵਾ ਐਸਐਸਪੀ ਫਿਰੋਜ਼ਪੁਰ ਹਰਮਨਦੀਪ ਹੰਸ ਅਤੇ ਐਸਐਸਪੀ ਬਠਿੰਡਾ ਅਜੈ ਮਲੂਜਾ ਨੂੰ ਵੀ ਨੋ ਟਿਸ ਭੇਜਿਆ ਗਿਆ ਹੈ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੇ ਆਈਜੀ ਸੰਤੋਸ਼ ਰਸਤੋਗੀ ਨੂੰ, ਹਾਈਕੋਰਟ ਦੇ ਰਜਿਸਟਰਾਰ ਜਨਰਲ ਦੀ ਮਦਦ ਲਈ ਨਿਯੁਕਤ ਕੀਤਾ ਗਿਆ ਹੈ, ਜੋ ਪੀਐਮ ਦੀ ਫੇਰੀ ਨਾਲ ਸਬੰਧਤ ਸਾਰੇ ਦਸਤਾਵੇਜਾਂ ਨੂੰ ਆਪਣੇ ਕਬਜ਼ੇ ਵਿੱਚ ਲੈਣਗੇ।