ਬਿਹਾਰ ਦੇ ਰੋਹਤਾਸ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜ਼ਿਲ੍ਹੇ ਵਿੱਚ ਬੁੱਧਵਾਰ (30 ਅਗਸਤ) ਤੜਕੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਬੋਧਗਯਾ ਤੋਂ ਆਪਣੇ ਪਿੰਡ ਵੱਲ ਪਰਤ ਰਹੇ ਸਨ। ਨੈਸ਼ਨਲ ਹਾਈਵੇ ‘ਤੇ ਸਕਾਰਪੀਓ ਕਾਰ ਨੇ ਹਾਈਵੇਅ ‘ਤੇ ਪਹਿਲਾਂ ਤੋਂ ਖੜ੍ਹੇ ਕੰਟੇਨਰ ਨੂੰ ਟੱਕਰ ਮਾਰ SUV ‘ਚ 12 ਲੋਕ ਸਵਾਰ ਸਨ, ਜਿਨ੍ਹਾਂ ‘ਚੋਂ 7 ਦੀ ਮੌਤ ਹੋ ਗਈ ਅਤੇ 5 ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਦਾ ਨੇੜਲੇ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ
ਜਾਣਕਾਰੀ ਮੁਤਾਬਕ ਇਹ ਭਿਆਨਕ ਸੜਕ ਹਾਦਸਾ ਰੋਹਤਾਸ ਜ਼ਿਲ੍ਹੇ ਦੇ ਸ਼ਿਵਸਾਗਰ ਨੇੜੇ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਹਾਦਸਾਗ੍ਰਸਤ ਵਾਹਨ ਦੇ ਪਰਖੱਚੇ ਉੱਡ ਗਏ। ਦੱਸਿਆ ਜਾ ਰਿਹਾ ਹੈ ਕਿ ਸਕਾਰਪੀਓ ਕਾਰ ‘ਚ ਸਵਾਰ ਸਾਰੇ ਲੋਕ ਕੈਮੂਰ ਜ਼ਿਲੇ ਦੇ ਕੁਡਾਰੀ ਪਿੰਡ ਦੇ ਰਹਿਣ ਵਾਲੇ ਸਨ। ਸਾਰੇ ਬੋਧ ਗਯਾ ਤੋਂ ਆਪਣੇ ਪਿੰਡ ਪਰਤ ਰਹੇ ਸਨ। ਇਸ ਸੜਕ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 5 ਹੋਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਦਰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਸਥਾਨਕ ਪੁਲਿਸ ਅਧਿਕਾਰੀ ਨੇ ਇਸ ਹਾਦਸੇ ਵਿੱਚ ਸੱਤ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਮਰਨ ਵਾਲਿਆਂ ‘ਚ 5 ਔਰਤਾਂ ਵੀ ਸ਼ਾਮਲ ਹਨ, ਜਦਕਿ 2 ਬੱਚਿਆਂ ਦੀ ਵੀ ਮੌਤ ਹੋ ਗਈ ਹੈ। ਜ਼ਖਮੀਆਂ ਨੂੰ ਇਲਾਜ ਲਈ ਸਦਰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।