Punjab

ਹੁਸ਼ਿਆਰਪੁਰ ਪੁਲਿ ਸ ਨੂੰ ਮਿਲਿਆ ਲਾਰੇਂਸ ਦਾ ਟ੍ਰਾਂਜ਼ਿਟ ਰਿਮਾਂ ਡ

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕ ਤ ਲ ਕਾਂਡ ਵਿੱਚ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਗੈਂ ਗਸਟਰ ਲਾਰੈਂਸ ਬਿਸ਼ਨੋਈ ਦਾ ਹੁਸ਼ਿਆਰਪੁਰ ਪੁਲਿਸ ਨੇ ਟ੍ਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ। ਪੁਲਿ ਸ ਵੱਲੋਂ ਉਸਨੂੰ ਹੁਸ਼ਿਆਰਪੁਰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਪੁਲਿਸ ਨੇ ਹੁਸ਼ਿਆਰਪੁਰ ‘ਚ NRI ‘ਤੇ ਗੋਲੀਬਾਰੀ ਦੇ ਮਾਮਲੇ ‘ਚ ਰਿਮਾਂਡ ਲਿਆ ਹੈ।

ਉਸ ਨੂੰ ਅੱਜ ਸਵੇਰੇ ਸਖ਼ਤ ਸੁਰੱਖਿਆ ਹੇਠ ਪੁਲਿਸ ਅੰਮ੍ਰਿਤਸਰ ਲੈ ਕੇ ਪਹੁੰਚੀ। ਮੈਡੀਕਲ ਕਰਵਾ ਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਰਾਣਾ ਕੰਦੋਵਾਲੀਆ ਦੇ ਕਤਲ ਕੇਸ ਵਿੱਚ ਬਿਸ਼ਨੋਈ ਨੂੰ ਪੁ ਲਿਸ ਨੇ ਦੋ ਵਾਰ ਰਿਮਾਂਡ ’ਤੇ ਲਿਆ ਸੀ। ਅੱਜ ਇਕ ਵਾਰ ਫੇਰ ਉਸਨੂੰ ਅਦਾਲਤ ‘ਚ ਪੇਸ਼ ਕਰਕੇ ਅੰਮ੍ਰਿਤਸਰ ਪੁਲਿਸ ਨੇ ਰਿਮਾਂਡ ਦੀ ਮੰਗ ਕੀਤੀ ਸੀ। ਇੱਥੇ ਹੁਸ਼ਿਆਰਪੁਰ ਪੁਲਿਸ ਦੇ ਨਾਲ ਮੁਕਤਸਰ ਪੁਲਿਸ ਅਤੇ ਅੰਮ੍ਰਿਤਸਰ ਪੁਲਿਸ ਦੀ ਟੀਮ ਮੌਜੂਦ ਸੀ। ਸੁਣਵਾਈ ਮਗਰੋਂ ਹੁਸ਼ਿਆਰਪੁਰ ਪੁਲਿਸ ਨੂੰ ਅਦਾਲਤ ਨੇ ਟਰਾਂਜ਼ਿਟ ਰਿਮਾਂਡ ਦੇ ਦਿੱਤਾ ਗਿਆ।

ਛੇ ਜੁਲਾਈ ਨੂੰ ਅੰਮ੍ਰਿਤਸਰ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਸੀ। ਰਾਣਾ ਕੰਦੋਵਾਲੀਆ ਕਤਲ ਮਾਮਲੇ ‘ਚ ਜਾਂਚ ਅੱਗੇ ਵਧਾਉਣ ‘ਤੇ ਹੋਰ ਕੜੀਆਂ ਜੋੜਨ ਲਈ ਅੰਮ੍ਰਿਤਸਰ ਪੁਲਿਸ ਨੂੰ ਲਾਰੈਂਸ ਦਾ ਰਿਮਾਂਡ ਮਿਲਿਆ ਸੀ। ਅੱਜ ਰਿਮਾਂਡ ਖਤਮ ਹੋਣ ‘ਤੇ ਲਾਰੈਂਸ ਨੂੰ ਮੁੜ ਅਦਾਲਤ ‘ਚ ਪੇਸ਼ ਕੀਤਾ ਗਿਆ।