The Khalas Tv Blog Punjab ਸੜਕ ਹਾਦਸੇ ’ਚ ਨੌਜਵਾਨ ਦਾ ਸਿਰ ਨਾਲੋਂ ਵੱਖ ਹੋਇਆ ਧੜ
Punjab

ਸੜਕ ਹਾਦਸੇ ’ਚ ਨੌਜਵਾਨ ਦਾ ਸਿਰ ਨਾਲੋਂ ਵੱਖ ਹੋਇਆ ਧੜ

ਹੁਸ਼ਿਆਰਪੁਰ ਦੇ ਪਿੰਡ ਖਿਜ਼ਰਪੁਰ ਵਿੱਚ ਬੇਹੱਦ ਦਰਦਨਾਕ ਹਾਦਸਾ ਵਾਪਰਿਆ ਹੈ। ਇੱਕ ਨੌਜਵਾਨ ਨੂੰ ਕਾਰ ਨੇ ਇਸ ਤਰੀਕੇ ਨਾਲ ਕੁਚਲਿਆ ਕਿ ਉਸ ਦਾ ਸਿਰ ਧੜ ਨਾਲੋਂ ਵੱਖ ਹੋ ਗਿਆ। ਮ੍ਰਿਤਕ ਦੀ ਪਛਾਣ ਪਵਨ ਕੁਮਾਰ ਪੁੱਤਰ ਬਚਨ ਸਿੰਘ ਵਜੋਂ ਹੋਈ ਹੈ। ਉਸ ਦੀ ਉਮਰ ਕਰੀਬ 30 ਸਾਲ ਸੀ। ਉਸ ਦੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ’ਤੇ ਦੁੱਖਾਂ ਦਾ ਪਹਾੜ ਡਿੱਗ ਗਿਆ ਹੈ।

ਜਾਣਕਾਰੀ ਮੁਤਾਬਕ ਦਸੂਹਾ-ਹਾਜੀਪੁਰ ਮੁੱਖ ਮਾਰਗ ‘ਤੇ ਪੈਂਦੇ ਪਿੰਡ ਖਿਜ਼ਰਪੁਰ ‘ਚ ਹਾਜੀਪੁਰ ਤੋਂ ਆ ਰਹੀ ਇੱਕ ਹਿਮਾਚਲ ਦੇ ਨੰਬਰ ਵਾਲੀ ਕਾਰ ਨੇ ਇਕ ਨੌਜਵਾਨ ਨੂੰ ਬਹੁਤ ਬੁਰੀ ਤਰ੍ਹਾਂ ਦਰੜ ਦਿੱਤਾ। ਇਸ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸਾ ਏਨਾ ਜ਼ਬਰਦਸਤ ਸੀ ਕਿ ਨੌਜਵਾਨ ਦਾ ਸਿਰ ਧੜ ਤੋਂ ਵੱਖ ਹੋ ਗਿਆ।

ਖਿਜ਼ਰਪੁਰ ਵਾਸੀ ਮਹਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ 7.30 ਵਜੇ ਨੌਜਵਾਨ ਪਵਨ ਰੋਡ ’ਤੇ ਕਰਿਆਨੇ ਦੀ ਦੁਕਾਨ ਤੋਂ ਸਾਮਾਨ ਲੈ ਕੇ ਸੜਕ ਪਾਰ ਕਰ ਰਿਹਾ ਸੀ ਤਾਂ ਹਾਜੀਪੁਰ ਵਲੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਜਿਸ ‘ਚ ਪਵਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪਿੰਡ ਵਾਸੀਆਂ ਮੁਤਾਬਕ ਕੁਝ ਸਮਾਂ ਪਹਿਲਾਂ ਪਵਨ ਦੇ ਵੱਡੇ ਭਰਾ ਦੀ ਵੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਲੋਕਾਂ ਦਾ ਕਹਿਣਾ ਹੈ ਕਿ ਪੁਲਿਸ ਘਟਨਾ ਵਾਲੀ ਥਾਂ ’ਤੇ ਢਾਈ ਘੰਟੇ ਦੇਰੀ ਨਾਲ ਪੁੱਜੀ। ਥਾਣਾ ਹਾਜੀਪੁਰ ਦੇ ਏਐਸਆਈ ਗੁਰਵਿੰਦਰ ਸਿੰਘ ਮੁਤਾਬਕ ਕਾਰ ਚਾਲਕ ਮੌਕੇ ਤੋਂ ਫਰਾਰ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਾਜੀਪੁਰ ਦੇ ਸਿਵਲ ਹਸਪਤਾਲ ਪਹੁੰਚਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਚੰਡੀਗੜ੍ਹ ‘ਚ ਵੀ ਵਾਪਰਿਆ ਭਿਆਨਕ ਸੜਕ ਹਾਦਸਾ
ਚੰਡੀਗੜ੍ਹ ’ਚ ਭਿਆਨਕ ਸੜਕ ਹਾਦਸਾ! 2 ਦੀ ਮੌਤ, 2 ਗੰਭੀਰ, ਪਹਿਲਾ ਪੇਪਰ ਦੇਣ ਜਾ ਰਹੀਆਂ ਸੀ ਵਿਰਿਆਰਥਣਾਂ
Exit mobile version