‘ਦ ਖ਼ਾਲਸ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਤੋਂ ਸਵਾਲ ਪੁੱਛਿਆ ਹੈ ਕਿ ਸੁਰੱਖਿਆ ਵਾਪਸ ਲੈਣ ਦੇ ਦਸਤਾਵੇਜ਼ ਲੀਕ ਕਿਵੇਂ ਹੋਏ। ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਦੋ ਜੂਨ ਤੱਕ ਜਵਾਬ ਮੰਗਿਆ ਹੈ। ਅਕਾਲੀ ਆਗੂ ਵੀਰ ਸਿੰਘ ਲੋਪੋਕੇ ਨੇ ਪਟੀਸ਼ਨ ਦਾਖਲ ਕੀਤੀ ਸੀ। ਸਰਕਾਰ ਨੇ ਲੋਪੋਕੇ ਦੀ ਸਿਕਿਓਰਿਟੀ ਵਿੱਚ ਵੀ ਕਟੌਤੀ ਕੀਤੀ ਸੀ। ਲੋਪੋਕੇ ਤੋਂ ਇਲਾਵਾ ਕਈ ਲੀਡਰਾਂ ਨੇ ਹਾਈਕੋਰਟ ਤੱਕ ਪਹੁੰਚ ਕੀਤੀ ਸੀ। ਸਾਬਕਾ ਡਿਪਟੀ ਮੁੱਖ ਮੰਤਰੀ ਓਪੀ ਸੋਨੀ ਨੇ ਵੀ ਹਾਈਕੋਰਟ ਵਿੱਚ ਪਟੀਸ਼ਨ ਪਾਈ ਹੋਈ ਹੈ।