Khetibadi Punjab

ਘਰ ਬੈਠੇ ਹੀ ਖੇਤੀਬਾੜੀ ਮਸ਼ੀਨੀਰੀ ‘ਤੇ ਇੰਝ ਲਵੋ ਸਬਸਿਡੀ, ਜਾਣੋ ਅਪਲਾਈ ਕਰਨ ਦਾ ਤਰੀਕਾ…

how to apply agri machinery subsidy in Punjab 2023

ਚੰਡੀਗੜ੍ਹ : ਰਾਜ ਵਿਚ ਖੇਤੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ ਸਕੀਮ(ਸਮੈਮ) ਅਧੀਨ ਸਬਸਿਡੀ (Agri machinery subsidy in Punjab 2023) ਦਿੱਤੀ ਜਾ ਰਹੀ ਹੈ। ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (Agriculture department) ਵਲੋਂ ਇਸ ਸਕੀਮ ਅਧੀਨ ਖੇਤੀਬਾੜੀ ਲਈ ਵੱਖ-ਵੱਖ ਮਸ਼ੀਨਾਂ ਦੀ ਖਰੀਦ ਅਤੇ ਕਸਟਮ ਹਾਇਰਿੰਗ ਸੈਂਟਰਾਂ ਲਈ ਸਬਸਿਡੀ ਪ੍ਰਾਪਤ ਕਰਨ ਲਈ 28 ਫਰਵਰੀ ਤੱਕ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ। ਇਸ ਲਈ ਕਿਸਾਨ agrimachinerypb.com ‘ਤੇ ਅਪਲਾਈ ਕਰ ਸਕਦੇ ਹਨ।

ਸਬਸਿਡੀ ਦੀਆਂ ਦਰਾਂ ਜਨਰਲ ਵਰਗ ਲਈ 40 ਫੀਸਦ ਸਪੈਸ਼ਲ ਕੰਪੋਨੈਂਟ ਲਈ 50 ਫੀਸਦ ਅਤੇ ਕਸਟਮ ਹਾਇਰਿੰਗ ਸੈਂਟਰਾਂ ਲਈ 40 ਫੀਸਦ ਹੋਣਗੀਆਂ। ਇਸ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਕਿਸਾਨ ਕਾਲ ਸੈਂਟਰ ਦੇ ਟੋਲ ਫਰੀ ਨੰ. 1800-180-1551 ‘ਤੇ ਸੰਪਰਕ ਕਰਕੇ ਖੇਤੀਬਾੜੀ ਸੰਬੰਧੀ ਹੋਰ ਜਾਣਕਾਰੀ ਅਤੇ ਸਲਾਹ ਲਈ ਜਾ ਸਕਦੀ ਹੈ।

ਇਹ ਮਸ਼ੀਨਾਂ ‘ਤੇ ਮਿਲੇਗੀ ਸਬਸਿਡੀ

ਇਸ ਵਿਚ ਲੇਜ਼ਰ ਲੈਂਡ ਲੈਵਲਰ, ਪੋਟੈਟੋ ਪਲਾਂਟਰ (ਆਟੋਮੈਟਿਕ ਤੇ ਸੈਮੀ ਆਟੋਮੈਟਿਕ), ਏਅਰ ਐਸਿਸਟ਼ ਸਪਰੇਅਰ, ਨੁਮੈਟਿਕ ਪਲਾਂਟਰ, ਪਾਵਰ ਵੀਡਰ, ਟਰੈਕਟਰ ਓਪਰਿਡ ਫਰਲੀਲਾਈਜ਼ਰ ਬਰਾਡਕਾਸਟਰ, ਪੈਡੀ ਟਰਾਂਸਪਲਾਂਟਰ, ਰੇਜ਼ਡ ਬੈਡ ਪਲਾਂਟਰ ਸਬ ਸੁਆਇਲਰ, ਇੰਗਲ ਰੋਅਰ ਫੋਰਜ਼ ਹਾਰਵੈਸਟਰ, ਪੋਟੈਟੋ ਡਿਗਰ, ਡੀ.ਐਸ. ਆਰ ਡਰਿਲ, ਟਰੈਕਟਰ ਓਪਰਿਡ (ਬੂਮ ਸਪਰੇਅਰ) ਅਤੇ ਪਾਵਰ ਹੈਰੋ ਮਸ਼ੀਨਾਂ, ਪੈਡੀ ਟਰਾਂਸਪਲਾਂਟਰ (ਸੈਲਫ ਪ੍ਰੋਪੈਲਡ ਰਾਈਡ ਆਨ ਅਤੇ ਵਾਕ ਬਿਹਾਈਂਡ), ਟਰੈਕਟਰ ਡਰਾਨ ਇਨਕਲਾਇਡ ਪਲੇਟ ਪਲਾਂਟਰ ਵਿਦ ਪ੍ਰੀ-ਇਮਰਜੈਂਸ ਹਰਬੀਸਾਈਡ ਸਟਰਿਪ ਐਪਲੀਕੇਟਰ (ਲੱਕੀ ਸੀਡ ਡਰਿਲ) ਮਸ਼ੀਨਾਂ ਵਿਅਕਤੀਗਤ ਕਿਸਾਨਾਂ ਲਈ ਉਪਲੱਬਧ ਕਰਵਾਈਆਂ ਜਾਣਗੀਆਂ।

how to apply agri machinery, agriculture subsidy in Punjab 2022, Agri machinery subsidy scheme
ਪੰਜਾਬ ਸਰਕਾਰ ਦੇ ਇਸ ਇਸ਼ਤਿਹਾਰ ਤੋਂ ਪੂਰੀ ਜਾਣਕਾਰੀ ਹੈ।

ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਵੱਖ-ਵੱਖ ਸਕੀਮਾਂ ਅਧੀਨ ਉਪਰਾਲੇ ਕੀਤੇ ਜਾ ਰਹੇ ਹਨ।