Punjab

ਕਿਸਾਨ ਮੋਰਚੇ ਵਿੱਚ ਸ਼ਾਮਲ ਹੋਣ ਲਈ ਆ ਰਹੇ ਕਿਸਾਨ ਦੀ ਸੜਕ ਹਾਦਸੇ ਵਿੱਚ ਹੋਈ ਮੌਤ

 

‘ਦ ਖ਼ਾਲਸ ਬਿਊਰੋਂ (ਸੁਰਿੰਦਰ ਸਿੰਘ) :-  ਪਿੰਡ ਧਨੇਰ ਦਾ ਸਰਗਰਮ ਵਰਕਰ ਕਾਹਨ ਸਿੰਘ ਅੱਜ ਮੋਸਮ ਖਰਾਬ ਹੋਣ ਕਰਕੇ ਧਰਨੇ ‘ਤੇ ਬੈਠੇ ਕਿਸਾਨਾਂ ਲਈ ਨੇੜਲੇ ਪਿੰਡ ਦੇ ਇੱਕ ਗੁਦਾਮ ਤੋਂ ਤਰਪਾਲ ਲੈਣ ਗਿਆ ਸੀ । ਤਰਪਾਲ ਲੈ ਕੇ ਵਾਪਸ ਆਉਂਦੇ ਸਮੇਂ ਮੋਰਚੇ ਨੇੜੇ ਹੀ ਇੱਕ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਉਸਦੀ ਮੌਤ ਹੋ ਗਈ। ਕਾਹਨ ਸਿੰਘ ਬਰਨਾਲਾ ਲੁਧਿਆਣਾ ਮੁੱਖ ਮਾਰਗ ‘ਤੇ ਟੋਲ ਪਲਾਜ਼ਾ ਅੱਗੇ ਚੱਲ ਰਹੇ ਕਿਸਾਨ ਮੋਰਚੇ ਵਿੱਚ ਸ਼ਾਮਲ ਸੀ ।

 

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਧਨੇਰ ਨੇ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਦੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ, 5 ਲੱਖ ਰੁਪਏ ਦਾ ਮੁਆਵਜ਼ਾ ਅਤੇ ਪਰਿਵਾਰ ਦਾ ਸਮੁੱਚਾ ਕਰਜ਼ਾ ਮੁਆਫ ਕੀਤਾ ਜਾਵੇ। ਕਿਸਾਨ ਜਥੇਬੰਦੀਆਂ ਨੇ ਤਹਿ ਕੀਤਾ ਹੈ ਕਿ ਸਰਕਾਰ ਵੱਲੋਂ ਮੰਗਾਂ ਪੂਰੀਆਂ ਕਰਨ ਉਪਰੰਤ ਹੀ ਅੰਤਿਮ ਸਸਕਾਰ ਕੀਤਾ ਜਾਵੇਗਾ।

 

ਮੀਤ ਪ੍ਰਧਾਨ ਮਨਜੀਤ ਧਨੇਰ ਨੇ ਨਾਲ ਹੀ ਕਿਹਾ ਕਿ ਕਾਹਨ ਸਿੰਘ ਧਨੇਰ ਲਗਾਤਾਰ ਕਿਸਾਨ ਮੋਰਚੇ ਵਿੱਚ ਸ਼ਮੂਲੀਅਤ ਕਰਦਾ ਆ ਰਿਹਾ ਹੈ, ਅਤੇ ਅੱਜ ਵੀ ਉਹ ਹਾਦਸੇ ਸਮੇਂ ਕਿਸਾਨ ਮੋਰਚੇ ਲਈ ਤਰਪਾਲ ਦਾ ਪ੍ਰਬੰਧ ਕਰ ਰਿਹਾ ਸੀ । ਇਸ ਲਈ ਉਹ ਕਿਸਾਨ ਲਹਿਰ ਦਾ ਸ਼ਹੀਦ ਹੈ।