‘ਦ ਖ਼ਾਲਸ ਬਿਊਰੋ :-ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਤੇ ਘੱਟ ਤੋਂ ਘੱਟ 25 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਹਲਕੇ ਬੱਦਲ ਤੇ ਮੀਂਹ ਪੈਣ ਦਾ ਅਨੁਮਾਨ ਹੈ। ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਬਰਨਾਲਾ, ਕਪੂਰਥਲਾ, ਫਿਰੋਜ਼ਪੁਰ, ਪਠਾਨਕੋਟ, ਹੁਸ਼ਿਆਰਪੁਰ, ਪਟਿਆਲਾ, ਸੰਗਰੂਰ, ਮਾਨਸਾ, ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ ਹੈ। ਮੁਕਤਸਰ, ਬਠਿੰਡਾ, ਗੁਰਦਾਸਪੁਰ, ਤਰਨਤਾਰਨ, ਫਰੀਦਕੋਟ ਵਿੱਚ ਬਾਅਦ ਦੁਪਹਿਰ ਬੱਦਲਵਾਈ ਹੋ ਸਕਦੀ ਹੈ।


 
																		 
																		 
																		 
																		 
																		