The Khalas Tv Blog Punjab ‘ਨਵੀਂ HSGPC ਦੇ ਮੈਂਬਰ RSS ਦੇ ਏਜੰਟ’ ! 18 ਜਨਵਰੀ ਨੂੰ ਝੀਂਡਾ ਦੀ ਸ਼੍ਰੀ ਅਕਾਲ ਤਖਤ ਦੇ ਜਥੇਦਾਰ ਨਾਲ ਅਹਿਮ ਮੀਟਿੰਗ!
Punjab

‘ਨਵੀਂ HSGPC ਦੇ ਮੈਂਬਰ RSS ਦੇ ਏਜੰਟ’ ! 18 ਜਨਵਰੀ ਨੂੰ ਝੀਂਡਾ ਦੀ ਸ਼੍ਰੀ ਅਕਾਲ ਤਖਤ ਦੇ ਜਥੇਦਾਰ ਨਾਲ ਅਹਿਮ ਮੀਟਿੰਗ!

HSGPC EX PRESIDENT JAGDISH SINGH JINDA MEETING

HSGPC ਦੇ ਸਾਬਕਾ ਪ੍ਰਧਾਨ ਸ਼੍ਰੀ ਅਕਾਲ ਤਖਤ ਦੇ ਜਥੇਦਾਰ ਨਾਲ ਅਹਿਮ ਮੀਟਿੰਗ ਕਰਨਗੇ

ਬਿਊਰੋ ਰਿਪੋਰਟ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈਕੇ ਇੱਕ ਵਾਰ ਮੁੜ ਤੋਂ ਹਲਚਲ ਤੇਜ਼ ਹੋਣ ਵਾਲੀ ਹੈ। HSGPC ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਨਵੀਂ ਪ੍ਰਬੰਧਕ ਕਮੇਟੀ ਦੇ ਖਿਲਾਫ ਵੱਡੀ ਰਣਨੀਤੀ ਬਣਾਈ ਹੈ। ਇਸ ਦੇ ਲਈ ਉਹ 18 ਜਨਵਰੀ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਜਾ ਰਹੇ ਹਨ । ਝੀਂਡਾ ਦੇ ਨਾਲ ਹੁੱਡਾ ਸਰਕਾਰ ਵੱਲੋਂ ਗਠਨ ਕੀਤੀ ਗਈ 41 ਮੈਂਬਰੀ ਕਮੇਟੀ ਦੇ ਮੈਂਬਰ ਵੀ ਸ਼੍ਰੀ ਅਕਾਲ ਦਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੀਟਿੰਗ ਕਰਨਗੇ ।

ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਹਰਿਆਣਾ ਸਰਕਾਰ ‘ਤੇ ਇਲਜ਼ਾਮ ਲਗਾਇਆ ਹੈ ਕੀ ਖੱਟਰ ਸਰਕਾਰ ਵੱਲੋਂ ਬਣਾਈ ਗਈ 38 ਮੈਂਬਰੀ ਕਮੇਟੀ ਵਿੱਚ RSS ਦੇ ਏਜੰਟਾਂ ਨੂੰ ਸ਼ਾਮਲ ਕੀਤਾ ਗਿਆ ਹੈ । ਸਿਰਫ਼ ਇੰਨਾਂ ਹੀ ਨਹੀਂ ਝੀਂਡਾ ਨੇ ਕਿਹਾ ਸਰਕਾਰ ਉਨ੍ਹਾਂ ਦੇ ਇਸ਼ਾਰੇ ‘ਤੇ ਕੰਮ ਕਰ ਰਹੀ ਹੈ ਤਾਂਕੀ ਸਿੱਖ ਭਾਈਚਾਰਾ ਆਪਸ ਵਿੱਚ ਲੜ ਦਾ ਰਹੇ । ਉਨ੍ਹਾਂ ਕਿਹਾ 41 ਮੈਂਬਰ 18 ਜਨਵਰੀ ਨੂੰ ਸ਼੍ਰੀ ਅਕਾਲ ਤਖਤ ਦੇ ਜਥੇਦਾਰ ਨਾਲ ਮੁਲਾਕਾਤ ਕਰਕੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈਕੇ ਜ਼ਮੀਨੀ ਹਕੀਕਤ ਰੱਖਣਗੇ । ਜਿਸ ਤੋਂ ਬਾਅਦ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹੁਕਮ ਜਾਰੀ ਹੋਵੇਗਾ ਉਸ ਦੇ ਮੁਤਾਬਿਕ ਹੀ ਉਹ ਅੱਗੇ ਦੀ ਰਣਨੀਤੀ ਬਣਾਉਣਗੇ ।

Exit mobile version