‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕਰਨਾਲ ਦੇ ਐੱਸਡੀਐੱਮ ਆਯੂਸ਼ ਸਿਨਹਾ ਦੇ ਖਿਲਾਫ ਹਰਿਆਣਾ ਮਨੁੱਖੀ ਅਧਿਕਾਰ ਕਮਿਸ਼ਨ ਨੇ ਇਕ ਸ਼ਿਕਾਇਤ ਦਰਜ ਕਰਵਾਈ ਹੈ।ਇਸ ਵਿੱਚ ਐੱਸਡੀਐੱਮ ਦੇ ਖਿਲਾਫ ਹੱਤਿਆ ਤੇ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰਨ ਤੇ ਲਾਠੀਚਾਰਜ ਤੋਂ ਬਾਅਦ ਮ੍ਰਿਤਕ ਕਿਸਾਨ ਨੂੰ 50 ਲੱਖ ਤੇ ਜਖਮੀਆਂ ਨੂੰ 25-25 ਲੱਖ ਰੁਪਏ ਦਾ ਮੁਆਵਜਾ ਦੇਣ ਦੀ ਮੰਗ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਹਰਿਆਣਾ ਦੇ ਕਰਨਾਲ ਵਿੱਚ ਹੋਏ ਕਿਸਾਨਾਂ ਉੱਤੇ ਲਾਠੀਚਾਰਜ ਤੋਂ ਬਾਅਦ ਇਸ ਐੱਸਡੀਐੱਮ ਦੀ ਇਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਉਹ ਪੁਲਿਸ ਮੁਲਾਜਮਾਂ ਨੂੰ ਕਿਸਾਨਾਂ ਦੇ ਸਿਰ ਭੰਨ ਸੁੱਟਣ ਦਾ ਹੁਕਮ ਦੇ ਰਹੇ ਹਨ।