The Khalas Tv Blog Khetibadi ਖਨੌਰੀ ਬਾਰਡਰ ‘ਤੇ ਕਿਸਾਨਾਂ ਵੱਲੋਂ ਭੁੱਖ ਹੜਤਾਲ, ਜਗਜੀਤ ਸਿੰਘ ਡੱਲੇਵਾਲ ਦੀ ਵਿਗੜੀ ਸਿਹਤ
Khetibadi Punjab

ਖਨੌਰੀ ਬਾਰਡਰ ‘ਤੇ ਕਿਸਾਨਾਂ ਵੱਲੋਂ ਭੁੱਖ ਹੜਤਾਲ, ਜਗਜੀਤ ਸਿੰਘ ਡੱਲੇਵਾਲ ਦੀ ਵਿਗੜੀ ਸਿਹਤ

ਹਰਿਆਣਾ ਅਤੇ ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਮੇਤ ਕਿਸਾਨ ਅੱਜ ਪੂਰਾ ਦਿਨ ਭੁੱਖ ਹੜਤਾਲ ‘ਤੇ ਹਨ। ਅੱਜ ਕਿਸਾਨਾਂ ਲਈ ਲੰਗਰ ਨਹੀਂ ਤਿਆਰ ਕੀਤਾ ਜਾਵੇਗਾ। ਪਿੰਡਾਂ ਦੇ ਲੋਕਾਂ ਅਤੇ ਸੰਸਥਾਵਾਂ ਨੂੰ ਵੀ ਮੋਰਚੇ ਵਿੱਚ ਲੰਗਰ ਨਾ ਲਿਆਉਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨ ਮੀਟਿੰਗ ਕਰਕੇ ਦਿੱਲੀ ਕੂਚ ਬਾਰੇ ਐਲਾਨ ਕਰਨਗੇ। ਦੂਜੇ ਪਾਸੇ ਖਨੌਰੀ ਬਾਰਡਰ ‘ਤੇ ਪੰਜਾਬ ਪੁਲਿਸ ਵੀ ਅਲਰਟ ਮੋਡ ‘ਤੇ ਹੈ। ਪਿੰਡ ਵਾਸੀਆਂ ਨੂੰ ਵੀ ਲੰਗਰ ਅੱਗੇ ਨਾ ਲਿਆਉਣ ਲਈ ਕਿਹਾ ਗਿਆ ਹੈ। ਅੱਜ ਦੀ ਮੀਟਿੰਗ ਤੋਂ ਬਾਅਦ ਦਿੱਲੀ ਮਾਰਚ ਬਾਰੇ ਫੈਸਲਾ ਲਿਆ ਜਾ ਸਕਦਾ ਹੈ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਡੱਲੇਵਾਲ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਦਾ ਮਰਨ ਵਰਤ 15ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਨੂੰ ਸਟੇਜ ‘ਤੇ ਆਉਣ ‘ਚ ਵੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੁਰਦੇ ਅਤੇ ਲੀਵਰ ਪ੍ਰਭਾਵਿਤ ਹੋ ਰਹੇ ਹਨ।

ਮੈਡੀਕਲ ਬੁਲੇਟਿਨ ਜਾਰੀ ਕਰਦੇ ਹੋਏ ਡਾਕਟਰਾਂ ਨੇ ਦੱਸਿਆ ਕਿ ਉਸਦਾ ਬਲੱਡ ਪ੍ਰੈਸ਼ਰ 124/95, ਸ਼ੂਗਰ 93, ਨਬਜ਼ 87 ਹੈ। ਭਾਰ 11 ਕਿਲੋ ਘਟਿਆ ਹੈ। ਡੱਲੇਵਾਲ ਦਾ ਕਹਿਣਾ ਹੈ ਕਿ ਇਹ ਇੱਕ ਸਰਬਪੱਖੀ ਲੜਾਈ ਹੈ ਅਤੇ ਉਨ੍ਹਾਂ ਦਾ ਮਰਨ ਵਰਤ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਐਮਐਸਪੀ ਗਾਰੰਟੀ ਕਾਨੂੰਨ ਨਹੀਂ ਬਣ ਜਾਂਦਾ। ਸੋਮਵਾਰ ਨੂੰ ਜਦੋਂ ਡੱਲੇਵਾਲ ਦੇ ਰਿਸ਼ਤੇਦਾਰ ਉਨ੍ਹਾਂ ਨੂੰ ਮਿਲਣ ਆਏ ਸਨ। ਇਸ ਦੌਰਾਨ ਉਹ ਭਾਵੁਕ ਹੋ ਗਏ।

ਪੰਧੇਰ ਦਾ ਦਾਅਵਾ: ਸ਼ੰਭੂ ਸਰਹੱਦ ‘ਤੇ ਅਜੇ ਵੀ ਅੱਥਰੂ ਗੈਸ ਦਾ ਅਸਰ ਹੈ

ਮੰਗਲਵਾਰ ਨੂੰ ਕਿਸਾਨਾਂ ਨੇ ਸ਼ੰਭੂ ਸਰਹੱਦ ‘ਤੇ ਸਫਾਈ ਮੁਹਿੰਮ ਚਲਾਈ। ਸਰਵਨ ਪੰਧੇਰ ਦਾ ਕਹਿਣਾ ਹੈ ਕਿ ਪੁਲੀਸ ਵੱਲੋਂ ਦਾਗੇ ਗਏ ਅੱਥਰੂ ਗੈਸ ਦੇ ਗੋਲੇ ਅਜੇ ਵੀ ਆਪਣਾ ਅਸਰ ਦਿਖਾ ਰਹੇ ਹਨ। ਕਿਸਾਨਾਂ ਨੇ ਸਰਹੱਦ ‘ਤੇ ਫੈਲੀ ਗੰਦਗੀ ਨੂੰ ਸਾਫ਼ ਕੀਤਾ।

ਧਾਰਮਿਕ ਸਥਾਨਾਂ ‘ਤੇ ਹੋਵੇਗੀ ਅਰਦਾਸ

ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤਯਾਬੀ ਲਈ ਕਿਸਾਨ 1ਸਾਰੇ ਪਿੰਡਾਂ ‘ਚ ਧਾਰਮਿਕ ਸਥਾਨਾਂ ‘ਤੇ 11 ਦਸੰਬਰ ਨੂੰ ਅਰਦਾਸ ਕੀਤੀ ਜਾਵੇਗੀ। ਕਿਸਾਨਾਂ ਨੇ ਮੰਚ ਤੋਂ ਮੰਗ ਕੀਤੀ ਹੈ ਕਿ ਵੱਧ ਤੋਂ ਵੱਧ ਲੋਕ ਮੋਰਚੇ ਵਿੱਚ ਪੁੱਜਣ ਤਾਂ ਜੋ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਸਕੇ।

 

Exit mobile version