The Khalas Tv Blog Punjab ਪੰਜਾਬ ਦਾ ਹੈਵਾਨ ਪਤੀ! ਪਤਨੀ ਨੂੰ ਕੁਹਾੜੀ ਨਾ ਵੱਢਿਆ! ਇਹ ਚੀਜ਼ ਬਰਦਾਸ਼ਤ ਨਹੀਂ ਕਰ ਸਕਿਆ
Punjab

ਪੰਜਾਬ ਦਾ ਹੈਵਾਨ ਪਤੀ! ਪਤਨੀ ਨੂੰ ਕੁਹਾੜੀ ਨਾ ਵੱਢਿਆ! ਇਹ ਚੀਜ਼ ਬਰਦਾਸ਼ਤ ਨਹੀਂ ਕਰ ਸਕਿਆ

ਬਠਿੰਡਾ ਵਿੱਚ ਦਿਲ ਦਹਿਲਾ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ ਜਿੱਥੇ ਇੱਕ ਪਤੀ ਨੇ ਆਪਣੀ ਪਤਨੀ ਨੂੰ ਕੁਹਾੜੀ ਨਾਲ ਵੱਢ ਕੇ ਉਸ ਦਾ ਕਤਲ ਕਰ ਦਿੱਤਾ ਹੈ। ਘਟਨਾ ਸਵੇਰੇ ਤੜਕੇ ਬਠਿੰਡਾ ਦੇ ਗੋਪਾਲ ਨਗਰ ਵਿੱਚ ਵਾਪਰੀ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਔਰਤ ਦੀ ਲਾਸ਼ ਮੁਰਦਾ ਘਰ ਵਿੱਚ ਰਖਵਾ ਦਿੱਤੀ ਹੈ। ਮ੍ਰਿਤਕਾ ਦੀ ਪਛਾਣ ਗਗਨਦੀਪ ਕੌਰ ਵਜੋਂ ਹੋਈ ਹੈ।

ਆਸ-ਪਾਸ ਦੇ ਲੋਕਾਂ ਦੇ ਬਿਆਨਾਂ ਮੁਤਾਬਕ ਮ੍ਰਿਤਕਾ ਦੇ ਕਿਸੇ ਆਦਮੀ ਨਾਲ ਪ੍ਰੇਮ ਸਬੰਧ ਦੱਸੇ ਜਾ ਰਹੇ ਹਨ। ਗੁਆਂਢੀਆਂ ਨੇ ਦੱਸਿਆ ਹੈ ਕਿ ਇਨ੍ਹਾਂ ਦੇ ਘਰ ਕੋਈ ਬੰਦਾ ਆਉਂਦਾ ਸੀ, ਜਿਸ ਨੂੰ ਪਤੀ ਰੋਕਿਆ ਕਰਦਾ ਸੀ। ਗੁਆਂਢੀਆਂ ਮੁਤਾਬਕ ਕੁਝ ਸਮਾਂ ਪਹਿਲਾਂ ਇਨ੍ਹਾਂ ਦੇ ਘਰ ਇਕ ਸ਼ਖ਼ਸ ਆਇਆ ਸੀ, ਜਿਸ ਤੋਂ ਬਾਅਦ ਦੋਵਾਂ ਪਤੀ-ਪਤਨੀ ਵਿਚਾਲੇ ਕਲੇਸ਼ ਵਧ ਗਿਆ। ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਇਸੇ ਕਾਰਨ ਹੀ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।

ਮ੍ਰਿਤਕਾ ਗਗਨਦੀਪ ਕੌਰ ਦੀ ਭੈਣ ਨੇ ਦੱਸਿਆ ਕਿ ਉਸ ਦੀ ਭੈਣ ਤੇ ਜੀਜੇ ਵਿੱਚ ਰੋਜ਼ਾਨਾ ਝਗੜਾ ਹੁੰਦਾ ਸੀ। ਮੁਲਜ਼ਮ ਪਤੀ ਦਾ ਦੋਸ਼ ਸੀ ਕਿ ਉਸ ਦੀ ਪਤਨੀ ਦੇ ਨਾਜਾਇਜ਼ ਪ੍ਰੇਮ ਸਬੰਧ ਸਨ ਤੇ ਉਹ ਉਸ ਨੂੰ ਆਪਣੇ ਘਰ ਬੁਲਾਉਂਦੀ ਹੈ।

ਇਸ ਮਾਮਲੇ ਨੂੰ ਲੈ ਕੇ ਥਾਣਾ ਕੈਨਾਲ ਦੇ SHO ਪ੍ਰਵੀਨ ਕੁਮਾਰ ਨੇ ਦੱਸਿਆ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Exit mobile version