India Punjab

ਕੇਜਰੀਵਾਲ ਨੇ ਭਗਵੰਤ ਮਾਨ ਦੀ ਪਿੱਠ ਥਾਪੀ

ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੇਸ਼ ਦੀ ਇੱਕੋ ਇੱਕ ਅਜਿਹੀ ਪਾਰਟੀ ਹੈ ਜਿਸ ਵਿੱਚ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟਾਚਾਰ ਕਰਨ ਵਾਲਿਆਂ ਲਈ ਕੋਈ ਸਥਾਨ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਵਿਰੁੱਧ ਕਾਰਵਾਈ ਕਰਦਿਆਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸਿਹਤ ਮੰਤਰੀ ਨੂੰ ਕੈਬਨਿਟ ਤੋਂ ਬਾਹਰ ਕਰ ਦਿੱਤਾ ਹੈ।  ਕੇਜਰੀਵਾਲ ਨੇ ਭਗਵੰਤ ਮਾਨ ਦੀ ਤਾਰੀਫ ਕਰਦਿਆਂ  ਕਿਹਾ ਕਿ ਮੁੱਖ ਮੰਤਰੀ ਮਾਨ ਚਾਹੁੰਦੇ ਤਾਂ ਇਸ ਮਾਮਲੇ ਨੂੰ ਦਬਾਅ ਵੀ ਸਕਦੇ ਸਨ ਪਰ ਉਨ੍ਹਾਂ ਨੇ ਖੁਦ ਆਪਣੇ ਮੰਤਰੀ ਦੇ ਖ਼ਿਲਾਫ਼ ਕਾਰਵਾਈ ਕੀਤੀ ਅਤੇ ਉਸਦੇ ਖ਼ਿ ਲਾਫ਼ ਐਫਆਈਆਰ ਦਰਜ ਕਰਵਾਈ ਕਰਵਾ ਕੇ ਗ੍ਰਿਫ ਤਾਰ ਕਰਵਾਇਆ। ਉਨ੍ਹਾਂ ਨੇ ਕਿਹਾ ਕਿ ਅਜਿਹਾ ਦੇਸ਼ ਵਿੱਤ ਪਹਿਲਾ ਵਾਰ ਹੋ ਰਿਹਾ ਹੈ ਕਿ ਕੋਈ ਪਾਰਟੀ ਆਪਣੇ ਮੰਤਰੀ ਦੇ ਖ਼ਿਲਾਫ਼ ਕਾਰਵਾਈ ਕਰ ਰਹੀ ਹੈ।
ਇੱਕ ਵੀਡੀਓ ਜਾਰੀ ਕਰਦਿਆਂ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ ਕਿ ਭਗਵੰਤ ਮੈਨੂੰ ਤੁਹਾਡੇ ‘ਤੇ ਬਹੁਤ ਮਾਣ ਹੈ। ਉਨ੍ਹਾਂ ਨੇ ਕਿਹਾ ਕਿ 2015 ਵਿੱਚ ਜਦੋਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਤਾਂ ਮੈ ਵੀ ਆਪਣੇ  ਖੁਰਾਕ ਮੰਤਰੀ ਦੇ ਖ਼ਿਲਾਫ਼ ਕਾਰਵਾਈ ਕੀਤੀ ਸੀ । ਕੇਜਰੀਵਾਲ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਕੱ ਟੜ ਇਮਾਨਦਾਰ ਪਾਰਟੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਸਾਡਾ ਆਪਣਾ ਮੰਤਰੀ ਜਾਂ ਵਿਧਾਇਕ ਭ੍ਰਿਸ਼ਟਾਚਾਰ ਕਰੇਗਾ ਤਾਂ ਅਸੀਂ ਉਸਨੂੰ ਬਖਸ਼ਾਗੇ ਨਹੀਂ।

 ਆਪਣੀ ਪਾਰਟੀ ਦੀਆਂ ਸਿਫਤਾਂ ਕਰਦੇ ਹੋਏ ਉਨ੍ਹਾਂ ਕਿਹਾ ਕਿ ਹੁਣ ਤੱਕ ਹਰ ਇੱਕ ਪਾਰਟੀ ਆਪਣੇ ਭ੍ਰਿਸ਼ਟਾਚਾਰ ਲੀਡਰਾਂ ਦੇ ਗੁਨਾਹਾ ਨੂੰ ਲੁਕਾਉਂਦੀ ਰਹੀ ਹੈ ਪਰ ਆਮ ਆਦਮੀ ਪਾਰਟੀ ਅਜਿਹੀ ਬਿਲਕੁੱਲ ਵੀ ਨਹੀਂ ਕਰੇਗੀ। ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੇ ਇਸ ਫੈਸਲੇ ਨਾਲ ਪੰਜਾਬ ਹੀ ਨਹੀਂ ਸਗੋਂ ਪੂਰੇ ਦੇਸ਼ ਦੇ ਲੋਕ ਖੁਸ਼ ਹਨ। ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਦੇ ਇਸ ਫੈਸਲੇ ‘ਤੇ ਲੋਕਾਂ ਨੂੰ ਵਿਸ਼ਵਾਸ ਨਹੀਂ ਹੋ ਕਿ ਕੋਈ ਸਰਕਾਰ ਇੰਨੀ ਇਮਾਨਦਾਰ ਕਿਵੇਂ ਹੋ ਸਕਦੀ ਹੈ।